ਵਿਦਿਆਰਥੀ ਜਥੇਬੰਦੀਆਂ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੱਗੇ ਮੁਜ਼ਾਹਰਾ

ਆਨਲਾਈਨ ਕਲਾਸਾਂ ਦੀਆਂ ਫੀਸਾਂ ਅਤੇ ਕਲਾਸਾ ਲਾਜ਼ਮੀ ਨਾ ਕਰਨ ਦੀ ਕੀਤੀ ਮੰਗ

ਵਿਦਿਆਰਥੀ ਜਥੇਬੰਦੀਆਂ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੱਗੇ ਮੁਜ਼ਾਹਰਾ

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 7 ਅਗਸਤ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਆਨਲਾਈਨ ਕਲਾਸਾਂ ਦੀਆਂ ਫੀਸਾਂ ਨਾ ਲੈਣ ਅਤੇ ਇਹ ਕਲਾਸਾਂ ਅਤੇ ਅਸਾਈਨਮੈਂਟ ਲਾਜ਼ਮੀ ਨਾ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਯੂਨੀਵਰਸਿਟੀ ਦੇ ਬਾਹਰ ਰੋਸ ਵਿਖਾਵਾ ਕੀਤਾ। ਇਹ ਰੋਸ ਵਿਖਾਵਾ ਪੰਜਾਬ ਸਟੂਡੈਂਟਸ ਯੂਨੀਅਨ ਲਲਕਾਰ ਅਤੇ ਐਸਐਫਐਸ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੇ ਗੇਟ ਦੇ ਬਾਹਰ ਹੀ ਰੋਕ ਲਿਆ ਗਿਆ।ਯੂਨੀਅਨ ਆਗੂ ਰਵਿੰਦਰ ਕੌਰ ਨੇ ਦੱਸਿਆ ਕਿ ਯੂਨੀਵਰਸਿਟੀ ਦੇ ਰਜਿਸਟਰ ਨੇ ਬਾਹਰ ਆ ਕੇ ਵਿਦਿਆਰਥੀਆਂ ਕੋਲੋਂ ਮੰਗ ਪੱਤਰ ਲਿਆ ਹੈ ਅਤੇ ਉਨ੍ਹਾਂ ਦੀਆਂ ਮੰਗਾਂ ’ਤੇ ਗੌਰ ਕਰਨ ਦਾ ਭਰੋਸਾ ਦਿੱਤਾ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All