ਨਿੱਜੀ ਪੱਤਰ ਪ੍ਰੇਰਕ
ਬਟਾਲਾ, 22 ਅਕਤੂਬਰ
ਸਥਾਨਕ ਵੁੱਡ ਸਟਾਕ ਪਬਲਿਕ ਸਕੂਲ ਵਿੱਚ ਵਿਦਿਆਰਥੀਆਂ ਨੇ ਅੱਜ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਸਕੂਲ ਵਿੱਚ ਭਾਸ਼ਣ, ਗੀਤ, ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਸਕੂਲ ਪ੍ਰਬੰਧਕ ਕਮੇਟੀ ਚੇਅਰਮੈਨ ਡਾ. ਸਤਨਾਮ ਸਿੰਘ ਨਿੱਜਰ, ਚੇਅਰਪਰਸਨ ਡਾ. ਸਤਿੰਦਰ ਕੌਰ ਨਿੱਜਰ ਅਤੇ ਪ੍ਰਿੰਸੀਪਲ ਐੱਨਸੀ ਨੇ ਦੀਵਾਲੀ ’ਤੇ ਆਪਣੇ ਵਿਚਾਰ ਰੱਖੇ। ਇਸ ਮੌਕੇ ਭਾਸ਼ਣ, ਗੀਤ ਅਤੇ ਕਵਿਤਾਵਾਂ ਪੇਸ਼ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ।
ਪਠਾਨਕੋਟ (ਪੱਤਰ ਪ੍ਰੇਰਕ): ਰਮਾ ਚੋਪੜਾ ਸਨਾਤਨ ਧਰਮ ਕੰਨਿਆ ਮਹਾਵਿਦਿਆਲੇ ਵਿੱਚ ਦੀਵਾਲੀ ਦੇ ਤਿਉਹਾਰ ਸਬੰਧੀ ਪ੍ਰਿੰਸੀਪਲ ਡਾ. ਸ਼ੋਭਾ ਪਰਾਸ਼ਰ ਦੀ ਅਗਵਾਈ ਵਿੱਚ ਇੱਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪ੍ਰਬੰਧਕ ਸਮਿਤੀ ਦੇ ਆਗੂ ਯੋਗੀ ਸੇਠ, ਮਨਜੀਤ ਭੰਡਾਰੀ, ਤਿਲਕ ਰਾਜ ਅਤੇ ਸੁਭਾਸ਼ ਗੁਪਤਾ ਵੀ ਹਾਜ਼ਰ ਸਨ। ਇਸ ਮੌਕੇ ਵਿਦਿਆਰਥਣਾਂ ਨੇ ਕੰਪਲੈਕਸ ਵਿੱਚ ਦੀਵੇ ਜਗਾਏ, ਰੰਗੋਲੀ ਬਣਾਈ ਅਤੇ ਮੰਦਰ ਸਜ਼ਾ ਕੇ ਦੀਵਾਲੀ ਦਾ ਤਿਉਹਾਰ ਮਨਾਇਆ। ਪ੍ਰਿੰਸੀਪਲ ਡਾ. ਸ਼ੋਭਾ ਪਰਾਸ਼ਰ ਨੇ ਸਾਰੀਆਂ ਵਿਦਿਆਰਥਣਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।