ਤਰਨ ਤਾਰਨ: ਇਥੇ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਝਬਾਲ ਦੇ 13 ਵਿਦਿਆਰਥੀ ਅੰਮ੍ਰਿਤ ਛਕ ਕੇ ਗੁਰੂ ਦੇ ਲੜ ਲੱਗੇ। ਸਕੂਲ ਦੇ ਪ੍ਰਿੰਸੀਪਲ ਉਰਮਿੰਦਰ ਕੌਰ ਨੇ ਦੱਸਿਆ ਕਿ ਚੀਫ਼ ਖਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਦੇ ਉੱਦਮ ਸਦਕਾ ਵਿਦਿਆਰਥੀਆਂ ਨੂੰ ਅਕਾਲ ਤਖਤ ਸਾਹਿਬ ਤੋਂ ਆਏ ਪੰਜ ਪਿਆਰਿਆਂ ਨੇ ਅੰਮ੍ਰਿਤ ਛਕਾਇਆ ਹੈ। ਇਸ ਮੌਕੇ ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਨੇ ਅੰਮ੍ਰਿਤ ਛਕਣ ਵਾਲੇ ਵਿਦਿਆਰਥੀਆਂ ਨੂੰ ਗੁਰਬਾਣੀ ਦੀਆਂ ਸਿੱਖਿਆਵਾਂ ਦਾ ਪਾਲਣ ਕਰਨ ਦੀ ਪ੍ਰੇਰਿਆ। -ਪੱਤਰ ਪ੍ਰੇਰਕ