ਨਿੱਜੀ ਪੱਤਰ ਪ੍ਰੇਰਕ
ਬਟਾਲਾ, 30 ਸਤੰਬਰ
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਸਾਣੀਆ ਦਾ ਖੇਡਾਂ ਵਤਨ ਪੰਜਾਬੀ ਦੀਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਰਿਹਾ। ਪਹਿਲੀ ਵਾਰੀ ਸਕੂਲ ਦੀ ਟੇਬਲ ਟੈਨਿਸ ਟੀਮ ਸਟੇਟ ਪੱਧਰ ਲਈ ਚੁਣੀ ਗਈ। ਸਕੂਲ ਪ੍ਰਿੰਸੀਪਲ ਰਾਕੇਸ਼ ਸ਼ਰਮਾ ਨੇ ਦੱਸਿਆ ਕਿ ਲੜਕਿਆਂ ਦੇ (ਅੰਡਰ 14) ਟੇਬਲ ਟੈਨਿਸ ਮੁਕਾਬਲਿਆਂ ਵਿੱਚ ਅਨੀਕੇਤ, ਗੁਰਵਿੰਦਰ ਸਿੰਘ, ਸੈਮੂਅਲ, ਵੀਰ ਚੰਦ ਅਤੇ ਜੁਗਰਾਜ ਸਿੰਘ ਨੇ ਜ਼ਿਲ੍ਹੇ ’ਚ ਦੂਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਲੜਕੀਆਂ ਦੇ (ਅੰਡਰ-17) ਟੇਬਲ ਟੈਨਿਸ ਮੁਕਾਬਲਿਆਂ ਵਿੱਚ ਮਨਪ੍ਰੀਤ, ਅਮਨਦੀਪ ਕੌਰ, ਕੁਲਵਿੰਦਰ ਕੌਰ, ਪਰਮਜੀਤ ਕੌਰ ਅਤੇ ਪ੍ਰੀਤ ਨੇ ਜ਼ਿਲ੍ਹੇ ’ਚੋਂ ਦੂਸਰਾ ਸਥਾਨ ਲਿਆ।
ਸ਼ਾਹਕੋਟ (ਪੱਤਰ ਪ੍ਰੇਰਕ): ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ ਵਿਚ ਬੇਰੀਜ਼ ਗਲੋਬਲ ਡਿਸਕਵਰੀ ਸਕੂਲ ਮਲਸੀਆਂ ਦੇ ਖਿਡਾਰੀਆਂ ਵੱਲੋਂ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਗਈਆਂ। ਟਰੱਸਟੀ ਰਾਮ ਮੂਰਤੀ ਅਤੇ ਪ੍ਰਿੰਸੀਪਲ ਸੰਦੀਪ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਹੌਸਲਾ ਅਫ਼ਜ਼ਾਈ ਕੀਤੀ।