ਯੂਥ ਫੈਸਟੀਵੈਲ ਵਿੱਚ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ
ਸਥਾਨਕ ਗੁਰੂ ਅਰਜਨ ਦੇਵ (ਐੱਸ ਜੀ ਏ ਡੀ) ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਕਰਵਾਏ ਜਾ ਰਹੇ ਯੂਥ ਫੈਸਟੀਵਲ ਵਿੱਚ ਵੱਖ ਵੱਖ ਮੁਕਾਬਲੇ ਵਿਚ ਮੱਲਾਂ ਮਾਰੀਆਂ ਹਨ। ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਗੁਰਿੰਦਰਜੀਤ ਕੌਰ ਅਤੇ ਯੂਥ ਫੈਸਟੀਵਲ ਇੰਚਾਰਜ ਸਹਾਇਕ ਪ੍ਰੋ. ਰਮਨਦੀਪ ਕੌਰ ਨੇ ਅੱਜ ਇੱਥੇ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਗ਼ਜ਼ਲ ਵਿੱਚੋਂ ਦੂਸਰਾ ਸਥਾਨ ਅਤੇ ਡਿਬੇਟ ਮੁਕਾਬਲੇ, ਲੋਕ ਗੀਤ ਮੁਕਾਬਲੇ ਤੇ ਫੁਲਕਾਰੀ ਮੁਕਾਬਲੇ ਵਿੱਚ ਤੀਸਰਾ ਸਥਾਨ ਹਾਸਲ ਹੈ| ਉਨ੍ਹਾਂ ਅੱਗੇ ਦੱਸਿਆ ਕਿ ਕਾਲਜ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਅਤੇ ਕਵੀਸ਼ਰੀ ਵਿੱਚ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ। ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਗੁਰਿੰਦਰਜੀਤ ਕੌਰ ਨੇ ਇਨਾਮ ਜਿੱਤਣ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਹਾਇਕ ਪ੍ਰੋ. ਸੋਨੀਆ, ਡਾ. ਮਨਪ੍ਰੀਤ ਕੌਰ, ਸਹਾਇਕ ਪ੍ਰੋ. ਸਿਮਰਨਜੀਤ ਕੌਰ, ਸਹਾਇਕ ਪ੍ਰੋ. ਕਰਮਜੀਤ ਸਿੰਘ, ਪ੍ਰੋ. ਸਿਮਰਨਜੀਤ ਸਿੰਘ, ਸਹਾਇਕ ਪ੍ਰੋ. ਜਸਵੰਤ ਸਿੰਘ, ਸਹਾਇਕ ਪ੍ਰੋ. ਪ੍ਰਕਿਰਤੀ, ਸਹਾਇਕ ਪ੍ਰੋ .ਅਜੂਨੀ, ਸਹਾਇਕ ਪ੍ਰੋ. ਕੰਵਲਜੀਤ ਸਿੰਘ, ਸਹਾਇਕ ਪ੍ਰੋ. ਸਵਪਨਦੀਪ ਸਿੰਘ ਅਤੇ ਹੋਰ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ|
