ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 23 ਦਸੰਬਰ
ਵਿਦਿਅਕ ਸੰਸਥਾ ਬ੍ਰਿਟਿਸ਼ ਵਿਕਟੋਰੀਆ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸਾਕਾ ਸਰਹਿੰਦ ਅਤੇ ਚਮਕੌਰ ਸਾਹਿਬ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਦੀ ਆਰੰਭਤਾ ਬੱਚਿਆਂ ਦੁਆਰਾ ਸ਼ਬਦ ਕੀਰਤਨ ਰਾਹੀਂ ਕੀਤੀ ਗਈ। ਇਸ ਮੌਕੇ ਬੱਚਿਆਂ ਦੁਆਰਾ ਸਾਕਾ ਸਰਹਿੰਦ ਅਤੇ ਚਮਕੌਰ ਸਾਹਿਬ ਦੇ ਸ਼ਹੀਦ ਸਿੰਘਾਂ, ਸਿੰਘਣੀਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਕਵੀਸ਼ਰੀ, ਭਾਸ਼ਣ, ਕਵਿਤਾਵਾਂ ਆਦਿ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਭਾਈ ਗੁਰਨਿਸ਼ਾਨ ਸਿੰਘ ਅਤੇ ਭਾਈ ਗੁਰਪ੍ਰੀਤ ਸਿੰਘ ਨੇ ਬੱਚਿਆਂ ਨੂੰ ਸਿੱਖ ਇਤਿਹਾਸ ਦੇ ਮਹਾਨ ਵਿਰਸੇ ਸਬੰਧੀ ਜਾਣਕਾਰੀ ਦਿੱਤੀ।
ਸ਼ਹੀਦੀ ਦਿਵਸ ਮਨਾਇਆ
ਜਲੰਧਰ (ਨਿੱਜੀ ਪੱਤਰ ਪ੍ਰੇਰਕ): ਸਥਾਨਕ ਸੋਮਰਸੈੱਟ ਇੰਟਰਨੈਸ਼ਨਲ ਸਕੂਲ ’ਚ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਵਸ ਮਨਾਇਆ ਗਿਆ। ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨਾਲ ਸਬੰਧੀ ਸਮਾਗਮ ਦੌਰਾਨ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਮੂਲ ਮੰਤਰ ਦੇ ਜਾਪ ਕੀਤੇ ਗਏ। ਉਪਰੰਤ ਅਭਿਜੋਤ ਸਿੰਘ ਨੇ ਜ਼ਫ਼ਰਨਾਮਾ ਸੁਣਾ ਕੇ ਸਭ ਦਾ ਮਨ ਮੋਹ ਲਿਆ। ਵਿਦਿਆਰਥੀਆਂ ਨੂੰ ਭਾਸ਼ਣਾਂ ਤੇ ਸ਼ਬਦਾਂ ਰਾਹੀਂ ਇਸ ਦਿਨ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ।