ਵਿਦਿਆਰਥੀਆਂ ਨੇ ਧਾਰਮਿਕ ਸਿੱਖਿਆ ਦਾ ਵਜ਼ੀਫਾ ਹਾਸਲ ਕੀਤਾ
ਗੁਰੂ ਨਾਨਕ ਦੇਵ ਅਕੈਡਮੀ, ਝਬਾਲ ਰੋਡ, ਨੂਰਦੀ ਦੇ 69 ਵਿਦਿਆਰਥੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਇਸ ਸਾਲ ਲਈ ਗਈ ਧਾਰਮਿਕ ਪ੍ਰੀਖਿਆ ਵਿੱਚੋਂ ਵਜ਼ੀਫਾ ਪ੍ਰਾਪਤ ਕੀਤਾ ਹੈ| ਪ੍ਰਿੰਸੀਪਲ ਜਸਪਾਲ ਕੌਰ ਸਿੱਧੂ ਨੇ ਅੱਜ ਇਥੇ ਦੱਸਿਆ ਕਿ...
Advertisement
ਗੁਰੂ ਨਾਨਕ ਦੇਵ ਅਕੈਡਮੀ, ਝਬਾਲ ਰੋਡ, ਨੂਰਦੀ ਦੇ 69 ਵਿਦਿਆਰਥੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਇਸ ਸਾਲ ਲਈ ਗਈ ਧਾਰਮਿਕ ਪ੍ਰੀਖਿਆ ਵਿੱਚੋਂ ਵਜ਼ੀਫਾ ਪ੍ਰਾਪਤ ਕੀਤਾ ਹੈ| ਪ੍ਰਿੰਸੀਪਲ ਜਸਪਾਲ ਕੌਰ ਸਿੱਧੂ ਨੇ ਅੱਜ ਇਥੇ ਦੱਸਿਆ ਕਿ ਇਸ ਪ੍ਰੀਖਿਆ ਵਿੱਚ 30 ਵਿਦਿਆਰਥੀਆਂ ਨੇ 95% ਅਤੇ 39 ਵਿਦਿਆਰਥੀਆਂ ਨੇ 85% ਅੰਕ ਪ੍ਰਾਪਤ ਕੀਤੇ ਹਨ| ਸ਼੍ਰੋਮਣੀ ਕਮੇਟੀ ਦੇ ਧਾਰਮਿਕ ਪ੍ਰਚਾਰਕ ਨੌਸ਼ਿਵਰਜੀਤ ਸਿੰਘ ਨੇ ਵਜ਼ੀਫਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਮੈਡਲ ਵੰਡੇ| ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਤੇ ਕੋਆਰਡੀਨੇਟਰ ਗਗਨਦੀਪ ਕੌਰ ਤੋਂ ਇਲਾਵਾ ਸੰਸਥਾ ਦੇ ਸੰਚਾਲਕ ਬਾਬਾ ਜਗਤਾਰ ਸਿੰਘ ਤੇ ਬਾਬਾ ਮਹਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਗੁਰਬਾਣੀ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਅਪੀਲ ਕੀਤੀ।
Advertisement
Advertisement
×