ਸੁੱਚਾ ਸਿੰਘ ਪਸਨਾਵਾਲ
ਧਾਰੀਵਾਲ, 26 ਦਸੰਬਰ
ਸ਼੍ਰੋਮਣੀ ਅਕਾਲੀ ਦਲ (ਬਾਦਲ) ਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਸਾਂਝੇ ਉਮੀਦਵਾਰ ਸੁੱਚਾ ਸਿੰਘ ਛੋਟੇਪੁਰ ਦੇ ਹੱਕ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਯੂਥ ਦਿਹਾਤੀ ਦੇ ਪ੍ਰਧਾਨ ਰਮਨਦੀਪ ਸੰਧੂ ਵੱਲੋਂ ਆਪਣੇ ਸਰਕਲ ਅਧੀਨ ਆਉਂਦੇ 30 ਪਿੰਡਾਂ ਦੇ ਅਕਾਲੀ ਵਰਕਰਾਂ ਨਾਲ ਮੀਟਿੰਗ ਇੱਥੋਂ ਨੇੜੇ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਰੱਖੀ ਗਈ।
ਮੀਟਿੰਗ ਵਿੱਚ ਪਹੁੰਚੇ ਵਿਧਾਨ ਸਭਾ ਹਲਕਾ ਬਟਾਲਾ ਤੋਂ ਉਮੀਦਵਾਰ ਸੁੱਚਾ ਸਿੰਘ ਛੋਟੇਪੁਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਪੂਰੀ ਦਿਆਨਤਦਾਰੀ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਅਤੇ ਹਲਕੇ ਦੇ ਵਿਕਾਸ ਨੂੰ ਬਿਨਾਂ ਭੇਦਭਾਵ ਕਰਨ ਲਈ ਯਤਨਸ਼ੀਲ ਰਹਿਣਗੇ ਅਤੇ ਹਲਕਾ ਬਟਾਲਾ ਦੀ ਪੂਰੀ ਦਿਆਨਤਦਾਰੀ ਨਾਲ ਸੇਵਾ ਕਰਨਗੇ। ਛੋਟੇਪੁਰ ਨੇ ਆਪਣੇ ਵਰਕਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਪਿੰਡ ਪੱਧਰ ਅਤੇ ਜ਼ੋਨਾਂ ਦੇ ਵੱਖ ਵੱਖ ਖੇਤਰਾਂ ਵਿੱਚ ਆਪਣੀਆਂ ਮੀਟਿੰਗਾਂ ਕਰਵਾਉਣ ਅਤੇ ਸ਼੍ਰੋਮਣੀ ਅਕਾਲੀ ਦਲ 13 ਨੁਕਾਤੀ ਪ੍ਰੋਗਰਾਮ ਨੂੰ ਘਰ ਘਰ ਪਹੁੰਚਾਉਣ। ਛੋਟੇਪੁਰ ਨੇ ਕਿਹਾ ਪਿੱਛਲੇ ਸਮੇਂ ਵਿੱਚ ਵੀ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਅਤੇ ਝੂਠੇ ਵਾਅਦੇ ਕਰਕੇ ਕਾਂਗਰਸ ਨੇ ਪੰਜਾਬ ਦੀ ਸੱਤਾ ਹਥਿਆਈ ਸੀ, ਪ੍ਰੰਤੂ ਇਸ ਵਾਰ ਪੰਜਾਬ ਦੇ ਲੋਕ ਕਾਂਗਰਸ ਦੇ ਝਾਂਸੇ ਵਿੱਚ ਨਹੀਂ ਆਉਣਗੇ।
ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਯੂਥ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਰਮਨਦੀਪ ਸੰਧੂ, ਬਲਵੰਤ ਸਿੰਘ, ਜੋਗਿੰਦਰ ਸਿੰਘ, ਗੁਰਨਾਮ ਸਿੰਘ, ਤਰਸੇਮ ਸਿੰਘ ਚੌਧਰਪੁਰ, ਸੁੱਖ ਚੌਧਰਪੁਰ, ਗੁਰਨਾਮ ਸਿੰਘ ਕਲੇਰ, ਬਲਦੇਵ ਸਿੰਘ ,ਗੁਰਨੂਰ ਸਿੰਘ, ਬਲਵੰਤ ਸਿੰਘ, ਮਿੱਤਰਪਾਲ ਸਿੰਘ, ਤਰਲੋਚਨ ਸਿੰਘ, ਪਾਲ ਸਿੰਘ, ਦਲਜੀਤ ਸਿੰਘ, ਗੁਰਪਾਲ ਸਿੰਘ, ਮੇਜਰ ਸਿੰਘ, ਹਰਬੰਸ ਸਿੰਘ, ਸਰਪੰਚ ਮਨਜੀਤ ਸਿੰਘ, ਤਰਲੋਕ ਸਿੰਘ ਸਤਕੋਹਾ, ਦਲਜੀਤ ਸਿੰਘ ਕਲੇਰ,ਤਰਲੋਚਨ ਸਿੰਘ ਸਤਕੋਹਾ, ਤਲਵਿੰਦਰ ਸਿੰਘ ਚੇਅਰਮੈਨ, ਦਲਬੀਰ ਸਿੰਘ,ਰਾਹੁਲਦੀਪ ਸਿੰਘ ਆਦਿ ਸਣੇ ਸੈਂਕੜੇ ਅਕਾਲੀ ਵਰਕਰ ਹਾਜ਼ਰ ਸਨ।