DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Sugar Mill Sheron: ਸਹਿਕਾਰੀ ਖੰਡ ਮਿੱਲ ਮੁੜ ਚਾਲੂ ਕਰਨ ’ਤੇ ਜ਼ੋਰ

ਕਿਸਾਨ ਜਥਬੰਦੀਆਂ ਨੇ ਪੱਕੇ ਮੋਰਚੇ ਦੌਰਾਨ ਰੋਸ ਰੈਲੀ ਕੀਤੀ

  • fb
  • twitter
  • whatsapp
  • whatsapp
featured-img featured-img
ਰੈਲੀ ਵਿੱਚ ਸ਼ਾਮਲ ਕਿਸਾਨ ਸਰਕਾਰ ਖਿਲਾਫ ਰੋਸ ਦਾ ਪ੍ਰਗਟਾਵਾ ਕਰਦੇ ਹੋਏ। 
Advertisement
ਸੰਯੁਕਤ ਕਿਸਾਨ ਮੋਰਚਾ ਨਾਲ ਸੰਬੰਧਤ ਜਥੇਬੰਦੀਆਂ ਵੱਲੋਂ ਸਹਿਕਾਰੀ ਖੰਡ ਮਿੱਲ ਸ਼ੇਰੋਂ ਦੀ ਮਾਲਕੀ ਨੂੰ ਬਚਾਉਣ ਲਈ ਸ਼ੁਰੂ ਕੀਤੇ ਪੱਕਾ ਮੋਰਚਾ ਦੇ ਅੱਜ 67ਵੇਂ ਦਿਨ ਵੀ ਕਿਸਾਨਾਂ ਨੇ ਰੈਲੀ ਕੀਤੀ। ਰੈਲੀ ਵਿੱਚ ਸ਼ਾਮਲ ਕਿਸਾਨਾਂ ਨੂੰ ਵੱਖ-ਵੱਖ ਜਥੇਬੰਦੀਆਂ ਦੇ ਆਗੂ ਮਨਜੀਤ ਸਿੰਘ ਬੱਗੂ, ਨਛੱਤਰ ਸਿੰਘ ਪੰਨੂ, ਤਰਸੇਮ ਸਿੰਘ ਲੁਹਾਰ, ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ ਗੰਡੀਵਿੰਡ, ਇੰਦਰਜੀਤ ਸਿੰਘ ਮਰਹਾਣਾ, ਜੱਸਾ ਸਿੰਘ ਕੱਦਗਿੱਲ, ਰੇਸ਼ਮ ਸਿੰਘ ਫੈਲੋਕੇ ਨੇ ਸੰਬੋਧਨ ਕੀਤਾ। ਆਗੂਆਂ ਨੇ ਦਿੱਲੀ ਦੇ ਜੰਤਰ ਮੰਤਰ ਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਸੰਘਰਸ਼ਸ਼ੀਲ ਵਿਦਿਆਰਥੀਆਂ ਵੱਲੋਂ ਲੜੇ ਇਤਿਹਾਸਕ ਸੰਘਰਸ਼ ਨੂੰ ਜਿੱਤਣ ਤੇ ਮੁਬਾਰਕਬਾਦ ਦਿੱਤੀ। ਉਨ੍ਹਾਂ ਨੇ ਹਾਕਮਾਂ ਵੱਲੋਂ ਸੰਘਰਸ਼ਸ਼ੀਲ ਜਮਾਤਾਂ ਦੇ ਮਸਲਿਆਂ ਨੂੰ ਅਣਗੌਲਿਆਂ ਕਰਨ ਵਾਲੀ ਨੀਤੀ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਸਹਿਕਾਰੀ ਖੰਡ ਮਿੱਲ ਕਿਸਾਨਾਂ ਦੀ ਹਿੱਸੇਦਾਰੀ ਨਾਲ ਹੋਂਦ ਵਿੱਚ ਲਿਆਂਦੀ ਗਈ ਹੈ ਪਰ ਵਰਤਮਾਨ ਸਰਕਾਰ ਇਸ ਮਿਲ ਦੀ ਜ਼ਮੀਨ ਨੂੰ ਹੋਰਨਾਂ ਅਦਾਰਿਆਂ ਨੂੰ ਦੇ ਰਹੀ ਹੈ ਜਦਕਿ ਸੰਯੁਕਤ ਕਿਸਾਨ ਮੋਰਚਾ ਦੀਆਂ ਜਥੇਬੰਦੀਆਂ ਮੰਗ ਕਰ ਰਹੀਆਂ ਹਨ ਕਿ ਸਹਿਕਾਰੀ ਖੰਡ ਮਿੱਲ ਨੂੰ ਬਿਨਾਂ ਦੇਰੀ ਦੇ ਤੁਰੰਤ ਫਿਰ ਤੋਂ ਚਾਲੂ ਕੀਤਾ ਜਾਵੇ। ਉਨ੍ਹਾਂ ਦਾਅਵਾ ਕੀਤਾ ਕਿ ਇਹ ਖੰਡ ਮਿੱਲ ਚਾਲੂ ਹੋਣ ਨਾਲ ਇਲਾਕੇ ਵਿੱਚ ਜਿੱਥੇ ਕਿਸਾਨਾਂ ਅੰਦਰ ਗੰਨਾ ਦੀ ਕਾਸ਼ਤ ਲਈ ਉਤਸਾਹ ਪੈਦਾ ਹੋਵੇਗਾ, ਉਥੇ ਹੀ ਵੱਡੀ ਗਿਣਤੀ ਇਲਾਕੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਵੀ ਮਿਲ ਸਕੇਗਾ। ਇਸ ਮੌਕੇ ਹੋਰਨਾਂ ਆਗੂਆਂ ਨੇ ਵੀ ਸੰਬੋਧਨ ਕੀਤਾ

Advertisement

Advertisement

Advertisement
×