ਪੱਤਰ ਪ੍ਰੇਰਕ
ਪਠਾਨਕੋਟ, 30 ਜੂਨ
ਸੁਜਾਨਪੁਰ ਦੇ ਲੋਕਾਂ ਬੱਸ ਸਟੈਂਡ ਦੀ ਸਹੂਲਤ ਜਲਦੀ ਹੀ ਮਿਲ ਜਾਵੇਗੀ। ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਵਿੱਚ ਸੂਬੇ ਅੰਦਰ 45 ਨਵੇਂ ਆਧੁਨਿਕ ਬੱਸ ਸਟੈਂਡ ਬਣਾਉਣ ਦੀ ਘੋਸ਼ਣਾ ਕੀਤੀ ਗਈ ਹੈ। ਇਨ੍ਹਾਂ 45 ਬੱਸ ਸਟੈਂਡਾਂ ਦੀ ਸੂਚੀ ਵਿੱਚ ਇਹ ਬੱਸ ਸਟੈਂਡ ਵੀ ਸ਼ਾਮਲ ਹੈ। ਸੁਜਾਨਪੁਰ ਦੇ ਵਿਧਾਇਕ ਨਰੇਸ਼ ਪੁਰੀ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਸੁਜਾਨਪੁਰ ਦੇ ਲੋਕਾਂ ਨੂੰ ਬੱਸ ਸਟੈਂਡ ਨਾ ਹੋਣ ਕਾਰਨ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਜਿਸ ਕਰਕੇ ਉਨ੍ਹਾਂ ਵੱਲੋਂ ਮੁੱਖ ਮੰਤਰੀ ਨਾਲ ਸੁਜਾਨਪੁਰ ਵਿੱਚ ਬੱਸ ਸਟੈਂਡ ਬਣਾਉਣ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਸੁਜਾਨਪੁਰ ਵਿੱਚ ਪੁੱਡਾ ਦੀ 7 ਏਕੜ ਜ਼ਮੀਨ ਖਾਲੀ ਪਈ ਹੈ ਜਿੱਥੇ ਬੱਸ ਸਟੈਂਡ ਦਾ ਨਿਰਮਾਣ ਕਰਵਾਇਆ ਜਾ ਸਕਦਾ ਹੈ।