ਸੁਖਚੈਨ ਸਿੰਘ ਤਲਵੰਡੀ ਐੱਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ
ਹਲਕਾ ਮਜੀਠਾ ਦੇ ਟਕਸਾਲੀ ਤੇ ਸੀਨੀਅਰ ‘ਆਪ’ ਆਗੂ ਜਥੇਦਾਰ ਸੁਖਚੈਨ ਸਿੰਘ ਤਲਵੰਡੀ ਖੁੰਮਣ ਨੂੰ ਪਾਰਟੀ ਹਾਈਕਮਾਂਡ ਵੱਲੋਂ ਅਹਿਮ ਜ਼ਿੰਮੇਵਾਰੀ ਦਿੰਦਿਆਂ ਆਮ ਆਦਮੀ ਪਾਰਟੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਐੱਸ.ਸੀ. ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਜੱਥੇਦਾਰ ਸੁਖਚੈਨ ਤਲਵੰਡੀ ਨੇ ਪੰਜਾਬ...
Advertisement
ਹਲਕਾ ਮਜੀਠਾ ਦੇ ਟਕਸਾਲੀ ਤੇ ਸੀਨੀਅਰ ‘ਆਪ’ ਆਗੂ ਜਥੇਦਾਰ ਸੁਖਚੈਨ ਸਿੰਘ ਤਲਵੰਡੀ ਖੁੰਮਣ ਨੂੰ ਪਾਰਟੀ ਹਾਈਕਮਾਂਡ ਵੱਲੋਂ ਅਹਿਮ ਜ਼ਿੰਮੇਵਾਰੀ ਦਿੰਦਿਆਂ ਆਮ ਆਦਮੀ ਪਾਰਟੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਐੱਸ.ਸੀ. ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਜੱਥੇਦਾਰ ਸੁਖਚੈਨ ਤਲਵੰਡੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਪ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਸਹਿ ਪ੍ਰਧਾਨ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਉਹ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਸਾਬਕਾ ਹਲਕਾ ਇੰਚਾਰਜ ਜਗਵਿੰਦਰ ਪਾਲ ਸਿੰਘ ਜੱਗਾ ਮਜੀਠੀਆ ਨੇ ਜਥੇਦਾਰ ਸੁਖਚੈਨ ਸਿੰਘ ਤਲਵੰਡੀ ਨੂੰ ਵਧਾਈ ਦਿੱਤੀ ਅਤੇ ਸਿਰਪਾਓ ਦੇ ਕੇ ਸਨਮਾਨਿਤ ਕੀਤਾ।
Advertisement
Advertisement
×