DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੁਖਜਿੰਦਰ ਰੰਧਾਵਾ ਨੇ ਗ੍ਰਹਿ ਮੰਤਰੀ ਨੂੰ ਪੱਤਰ ਲਿਖਿਆ

ਪੁਲੀਸ ਮੁਲਾਜ਼ਮਾਂ ਦੀ ਮੌਤ ਤੇ ਨੌਜਵਾਨ ਦੇ ‘ਮੁਕਾਬਲੇ’ ਦੀ ਜਾਂਚ ਸੀ ਬੀ ਆਈ ਜਾਂ ਐੱਨ ਆਈ ਏ ਤੋਂ ਕਰਵਾਉਣ ਦੀ ਮੰਗ

  • fb
  • twitter
  • whatsapp
  • whatsapp
featured-img featured-img
ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ।
Advertisement

ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਮੰਗ ਕੀਤੀ ਕਿ ਕੌਮਾਂਤਰੀ ਸਰਹੱਦ ਨੇੜਲੇ ਪਿੰਡ ਆਂਦੀਆਂ ’ਚ ਦੋ ਪੁਲੀਸ ਮੁਲਾਜ਼ਮਾਂ ਅਤੇ ਨੌਜਵਾਨ ਦੀ ਮੌਤ ਦੀ ਜਾਂਚ ਸੀ ਬੀ ਆਈ ਜਾਂ ਐੱਨ ਆਈ ਏ ਤੋਂ ਕਰਵਾਈ ਜਾਵੇ, ਤਾਂ ਜੋ ਸਚਾਈ ਲੋਕਾਂ ਸਾਹਮਣੇ ਆ ਸਕੇ। ਉਨ੍ਹਾਂ ਕਿਹਾ ਕਿ ਕੌਮਾਂਤਰੀ ਸਰਹੱਦ ਨੇੜਲੇ ਪਿੰਡ ’ਚ ਇਹ ਵਾਪਰੀ ਘਟਨਾ ਸੁਰੱਖਿਆ ਪੱਖੋਂ ਤੋਂ ਬਹੁਤ ਗੰਭੀਰ ਮਸਲਾ ਹੈ। ਸ੍ਰੀ ਰੰਧਾਵਾ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਲਿਖੇ ਪੱਤਰ ’ਚ ਜ਼ਿਕਰ ਕੀਤਾ ਕਿ ਕੀ ਇਸ ਮੰਦਭਾਗੀ ਘਟਨਾ ਪਿੱਛੇ ਪਾਕਿਸਤਾਨ ਦੀ ਕਿਸੇ ਏਜੰਸੀ ਦਾ ਹੱਥ ਤਾਂ ਨਹੀਂ? ਇਸ ਸਭ ਵਰਤਾਰੇ ਦਾ ਖੁਲਾਸਾ ਤਾਂ ਡੂੰਘਾਈ ਨਾਲ ਜਾਂਚ ਤੋਂ ਹੀ ਸਪੱਸ਼ਟ ਹੋਵੇਗਾ। ਉਨ੍ਹਾਂ ਨੇ ਬੁੱਧਵਾਰ ਨੂੰ ਜ਼ਿਲ੍ਹਾ ਪੁਲੀਸ ਵੱਲੋਂ ਮੁਕਾਬਲੇ ’ਚ ਮਾਰੇ ਨੌਜਵਾਨ ਰਣਜੀਤ ਸਿੰਘ ਦਾ ਜ਼ਿਕਰ ਕੀਤਾ ਕਿ ਉਕਤ ਨੌਜਵਾਨ ਦੇ ਮਾਤਾ ਅਤੇ ਪਿੰਡ ਦੇ ਲੋਕਾਂ ਨੇ ਦਾਅਵਾ ਕੀਤਾ ਕਿ ਉਸ ਨੌਜਵਾਨ ਨੂੰ ਪੁਲੀਸ ਘਰੋਂ ਲੈ ਕੇ ਗਈ ਹੈ। ਉਨ੍ਹਾਂ ਨੇ ਨੌਜਵਾਨ ਦੀ ਮੌਤ ਦੀ ਜਾਂਚ ਵੀ ਨਿਰਪੱਖ ਢੰਗ ਨਾਲ ਕਰਵਾਉਣ ਦੀ ਮੰਗ ਕੀਤੀ। ਰੰਧਾਵਾ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਇਸ ਮਾਮਲੇ ਦੀ ਜਾਂਚ ਤੈਅ ਸੀਮਾ ਅੰਦਰ ਕਰਕੇ ਅਸਲ ਸੱਚ ਲੋਕਾਂ ਸਾਹਮਣੇ ਲਿਆਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰੀ ਜਾਂਚ ਏਜੰਸੀ ਵੱਲੋਂ ਨਿਰਪੱਖ ਜਾਂਚ ਕਰਨ ’ਤੇ ਪੀੜਤ ਪਰਿਵਾਰਾਂ ਨੂੰ ਨਿਆਂ ਤਾਂ ਹੀ ਮਿਲ ਸਕਦਾ ਹੈ।

Advertisement
Advertisement
×