ਟਰੈਕਟਰ ਮਾਰਚ ਦੀ ਹਮਾਇਤ
ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਛੀਨਾ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਜ਼ਿਲ੍ਹੇ ਦੇ ਵੱਖ ਵੱਖ ਅਹੁਦੇਦਾਰਾਂ ਤੇ ਇਲਾਕੇ ਦੇ ਪ੍ਰਮੁੱਖ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਬਿਆਨ ਰਾਹੀਂ ਪ੍ਰੈੱਸ ਸਕੱਤਰ ਕਾਬਲ ਸਿੰਘ ਛੀਨਾ...
Advertisement
ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਛੀਨਾ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਜ਼ਿਲ੍ਹੇ ਦੇ ਵੱਖ ਵੱਖ ਅਹੁਦੇਦਾਰਾਂ ਤੇ ਇਲਾਕੇ ਦੇ ਪ੍ਰਮੁੱਖ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਬਿਆਨ ਰਾਹੀਂ ਪ੍ਰੈੱਸ ਸਕੱਤਰ ਕਾਬਲ ਸਿੰਘ ਛੀਨਾ ਨੇ ਦੱਸਿਆ ਕਿ ਮੀਟਿੰਗ ਵਿੱਚ ਵਿਸ਼ੇਸ ਮਤਾ ਪਾਸ ਕਰਕੇ ਫ਼ੈਸਲਾ ਕੀਤਾ ਗਿਆ ਕੇ 30 ਜੁਲਾਈ ਨੂੰ ਲੈਂਡ ਪੂਲਿੰਗ ਪਾਲਿਸੀ ਦੇ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਕੱਢੇ ਜਾ ਰਹੇ ਟਰੈਕਟਰ ਮਾਰਚ ਵਿੱਚ ਕਿਰਤੀ ਕਿਸਾਨ ਯੂਨੀਅਨ ਵੱਲੋਂ ਟਰੈਕਟਰਾਂ ਸਮੇਤ ਸ਼ਮੂਲੀਅਤ ਕੀਤੀ ਜਾਵੇਗੀ। ਦੂਸਰੇ ਮਤੇ ਵਿੱਚ ਖੇਤਾਂ ਵਿੱਚ ਲੱਗੇ ਕਿਸਾਨਾਂ ਦੇ ਟਰਾਂਸਫਾਰਮਾਂ ਵਿੱਚ ਤੇਲ ਚੋਰੀ ਕਰਨ ਵਾਲੇ ਗਰੋਹਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ। ਇੱਕ ਹੋਰ ਮਤੇ ਵਿੱਚ ਬੇਮੌਸਮੀ ਬਾਰਿਸ਼ ਕਾਰਨ ਨੁਕਸਾਨੇ ਝੋਨੇ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ।
Advertisement
Advertisement
×