ਨਰਿੰਦਰ ਸਿੰਘ
ਭਿੱਖੀਵਿੰਡ, 17 ਅਪਰੈਲ
ਕਸਬਾ ਖੇਮਕਰਨ ਦੀ ਦਾਣਾ ਮੰਡੀ ਵਿੱਚ ਕਣਕ ਦੀ ਖ਼ਰੀਦ ਨਾ ਹੋਣ ਕਰ ਕੇ ਬੀਤੇ ਦਿਨ ਤੋਂ ਕਿਸਾਨ ਅਣਮਿਥੇ ਸਮੇਂ ਵਾਸਤੇ ਭੁੱਖ ਹੜਤਾਲ ’ਤੇ ਬੈਠੇ ਹੋਏ ਹਨ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂ ਪ੍ਰਗਟ ਸਿੰਘ ਮਹਿਦੀਪੁਰ ਨੇ ਦੱਸਿਆ ਕਿ ਸਰਕਾਰ ਵੱਲੋਂ 10 ਤਰੀਕ ਤੋਂ ਖ਼ਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ, ਪਰ ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ ਕਿਸਾਨ ਹਫ਼ਤੇ ਤੋਂ ਮੰਡੀ ਵਿਚ ਰੁਲ ਰਹੇ ਹਨ। ਮੰਡੀਆਂ ਵਿੱਚ ਨਾ ਕੋਈ ਬਾਰਦਾਨਾ ਹੈ ਤਾਂ ਨਹੀਂ ਖ਼ਰੀਦ ਹੋ ਰਹੀ ਹੈ। ਇਸ ਖ਼ਿਲਾਫ਼ ਕਿਸਾਨ ਧਰਨੇ ’ਤੇ ਬੈਠੇ ਹਨ।
ਇਸ ਮੌਕੇ ਕਿਸਾਨਾਂ ਨਾਲ ਗੱਲਬਾਤ ਕਰਨ ਪੁੱਜੇ ਐਸਡੀਐਮ ਪੱਟੀ ਰਾਜੇਸ਼ ਕੁਮਾਰ ਨੂੰ ਵੀ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਕਿਸਾਨਾਂ ਨੇ ਐਲਾਨ ਕੀਤਾ ਕਿ ਖ਼ਰੀਦ ਸ਼ੁਰੂ ਹੋਣ ਤਕ ਕਿਸੇ ਵੀ ਅਧਿਕਾਰੀ ਨੂੰ ਮਾਰਕੀਟ ਕਮੇਟੀ ਦੇ ਦਫ਼ਤਰ ਤੋਂ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ। ਐੱਸਡੀਐਮ ਪੱਟੀ ਰਾਜੇਸ਼ ਕੁਮਾਰ ਨੇ ਖ਼ਰੀਦ ਸ਼ੁਰੂ ਕਰਵਾਈ ਅਤੇ ਕਿਸਾਨਾਂ ਨੂੰ ਜੂਸ ਪਿਆ ਕੇ ਧਰਨਾ ਖ਼ਤਮ ਕਰਵਾਇਆ ਗਿਆ।