ਮਠਿਆਈ ਦੀ ਦੁਕਾਨ ਨੂੰ ਅੱਗ ਲੱਗੀ
ਸਰਨਾ ਰੇਲਵੇ ਸਟੇਸ਼ਨ ਦੇ ਨੇੜੇ ਅੱਜ ਸਵੇਰੇ ਇੱਕ ਦੁਕਾਨ ਵਿੱਚ ਅੱਗ ਲੱਗ ਗਈ ਜਿਸ ਨਾਲ ਉੱਥੇ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦਾ ਕਾਰਨ ਸ਼ਾਰਟ-ਸਰਕਟ ਹੋਣਾ ਸਮਝਿਆ ਜਾ ਰਿਹਾ ਹੈ। ਅੱਗ ਲੱਗਣ ਦਾ ਪਤਾ ਲੱਗਦਿਆਂ ਹੀ...
Advertisement
ਸਰਨਾ ਰੇਲਵੇ ਸਟੇਸ਼ਨ ਦੇ ਨੇੜੇ ਅੱਜ ਸਵੇਰੇ ਇੱਕ ਦੁਕਾਨ ਵਿੱਚ ਅੱਗ ਲੱਗ ਗਈ ਜਿਸ ਨਾਲ ਉੱਥੇ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦਾ ਕਾਰਨ ਸ਼ਾਰਟ-ਸਰਕਟ ਹੋਣਾ ਸਮਝਿਆ ਜਾ ਰਿਹਾ ਹੈ। ਅੱਗ ਲੱਗਣ ਦਾ ਪਤਾ ਲੱਗਦਿਆਂ ਹੀ ਨੇੜਲੇ ਦੁਕਾਨਦਾਰਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਫਾਇਰ ਬ੍ਰਿਗੇਡ ਦੇ ਕਰਮਚਾਰੀ ਅਤੇ ਪੁਲੀਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ। ਸਥਾਨਕ ਲੋਕਾਂ ਮੁਤਾਬਕ ਅੱਗ ਇੱਕ ਮਠਿਆਈ ਦੀ ਦੁਕਾਨ ਵਿੱਚ ਲੱਗੀ ਅਤੇ ਦੁਕਾਨ ਵਿੱਚੋਂ ਧੂੰਆਂ ਨਿਕਲਦਾ ਦੇਖ ਕੇ ਉਨ੍ਹਾਂ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਦੁਕਾਨ ਮਾਲਕ ਬਿਆਸ ਨਿੱਜੀ ਕੰਮ ਲਈ ਬਾਹਰ ਗਿਆ ਹੋਇਆ ਸੀ। ਉਸ ਦੇ ਪਰਿਵਾਰਕ ਮੈਂਬਰ ਮੌਕੇ ’ਤੇ ਪਹੁੰਚ ਗਏ ਹਨ। ਦੁਕਾਨ ਦੀ ਉੱਪਰਲੀ ਮੰਜ਼ਿਲ ’ਤੇ ਗੈਸ ਸਿਲੰਡਰ ਵੀ ਮਿਲੇ ਹਨ। ਅੱਗ ’ਤੇ ਸਮੇਂ ਸਿਰ ਕਾਬੂ ਪਾ ਲਿਆ ਗਿਆ। ਜੇਕਰ ਅੱਗ ਸਿਲੰਡਰਾਂ ਤੱਕ ਫੈਲ ਜਾਂਦੀ ਤਾਂ ਜਾਨ-ਮਾਲ ਦਾ ਕਾਫ਼ੀ ਨੁਕਸਾਨ ਹੋ ਸਕਦਾ ਸੀ।
Advertisement
Advertisement
×

