ਟੇਬਲ ਟੈਨਿਸ ਟੂਰਨਾਮੈਂਟ: ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਦੀ ਟੀਮ ਜੇਤੂ
ਡੀਪੀਆਈ ਕੁਲਵਿੰਦਰ ਸਿੰਘ ਅਨੁਸਾਰ ਲੜਕਿਆਂ ਦੇ ਅੰਡਰ-17 ਵਰਗ ਦੇ ਕੁਆਰਟਰ ਫਾਈਨਲ ਮੈਚ ਵਿੱਚ ਜ਼ਿਲ੍ਹਾ ਅੰਮ੍ਰਿਤਸਰ, ਜ਼ਿਲ੍ਹਾ ਫਾਜ਼ਿਲਕਾ, ਜ਼ਿਲ੍ਹਾ ਜਲੰਧਰ, ਜ਼ਿਲ੍ਹਾ ਪਟਿਆਲਾ, ਜ਼ਿਲ੍ਹਾ ਫਿਰੋਜ਼ਪੁਰ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਜ਼ਿਲ੍ਹਾ ਲੁਧਿਆਣਾ ਅਤੇ ਜ਼ਿਲ੍ਹਾ ਰੂਪਨਗਰ ਦੀਆਂ ਟੀਮਾਂ ਕੁਆਰਟਰ ਫਾਈਨਲ ਪੂਲ ਵਿੱਚ ਪੁੱਜ ਗਈਆਂ। ਇਸੇ ਤਰ੍ਹਾਂ ਅੰਡਰ-19 ਵਰਗ ਦੇ ਕੁਆਰਟਰ ਫਾਈਨਲ ਪੂਲ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦਾ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਟੀਮ ਨਾਲ ਮੁਕਾਬਲਾ ਹੋਇਆ, ਜਿਸ ਵਿੱਚ ਅੰਮ੍ਰਿਤਸਰ ਦੀ ਟੀਮ ਜੇਤੂ ਰਹੀ। ਜ਼ਿਲ੍ਹਾ ਪਠਾਨਕੋਟ ਦਾ ਜ਼ਿਲ੍ਹਾ ਲੁਧਿਆਣਾ ਦੀ ਟੀਮ ਨਾਲ ਮੁਕਾਬਲਾ ਮੁਕਾਬਲਾ ਹੋਇਆ, ਜਿਸ ਵਿੱਚ ਲੁਧਿਆਣਾ ਦੀ ਟੀਮ ਜੇਤੂ ਰਹੀ। ਜ਼ਿਲ੍ਹਾ ਜਲੰਧਰ ਦਾ ਜ਼ਿਲ੍ਹਾ ਬਰਨਾਲਾ ਦੀ ਟੀਮ ਨਾਲ ਮੁਕਾਬਲਾ ਮੁਕਾਬਲਾ ਹੋਇਆ, ਜਿਸ ਵਿੱਚ ਜਲੰਧਰ ਦੀ ਟੀਮ ਜੇਤੂ ਰਹੀ। ਜਦੋਂ ਕਿ ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਦੀਆਂ ਟੀਮਾਂ ਵਿਚਕਾਰ ਕੁਆਰਟਰ ਫਾਈਨਲ ਮੈਚ ਜਾਰੀ ਰਿਹਾ।
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਰਾਹੀਂ ਪੰਜਾਬ ਦੇ ਨੌਜਵਾਨਾਂ ਨੂੰ ਅੱਗੇ ਲਿਜਾਣ ਲਈ ਹਰ ਸੰਭਵ ਯਤਨ ਕਰ ਰਹੀ ਹੈ।
