ਮੱਤੇਵਾਲ ਦੀ ਪੰਚਾਇਤ ਵੱਲੋਂ ਤਲਬੀਰ ਗਿੱਲ ਦਾ ਸਨਮਾਨ
ਆਮ ਆਦਮੀ ਪਾਰਟੀ ਹਲਕਾ ਮਜੀਠਾ ਦੇ ਨਵ ਨਿਯੁਕਤ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਨੂੰ ਪਿੰਡ ਮੱਤੇਵਾਲ ਦੀ ਪੰਚਾਇਤ ਵੱਲੋਂ ਯੂਥ ਹਲਕਾ ਕੋਆਰਡੀਨੇਟਰ ਗੁਰਬੀਰ ਸਿੰਘ ਮੱਲ੍ਹੀ ਅਤੇ ਸਰਪੰਚ ਹਰਪਾਲ ਸਿੰਘ ਦੀ ਅਗਵਾਈ ਹੇਠ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤਲਬੀਰ ਸਿੰਘ ਗਿੱਲ ਨੇ ਹਲਕਾ ਮਜੀਠਾ ਦਾ ਇੰਚਾਰਜ ਲਗਾਉਣ ਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਸੂਬਾ ਪ੍ਰਧਾਨ ਅਮਨ ਅਰੋੜਾ, ਸਹਿ ਪ੍ਰਧਾਨ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਸਿੰਘ ਸਮੇਤ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਮੱਤੇਵਾਲ ਦੀ ਪੰਚਾਇਤ ਵੱਲੋਂ ਸਨਮਾਨਿਤ ਕਰਨ ਤੇ ਪਿੰਡ ਦੀ ਪੰਚਾਇਤ ਅਤੇ ਸੰਮੂਹ ਸੰਗਤ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਪਿੰਡ ਦੇ ਵਿਕਾਸ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਕਰਨਗੇ। ਇਸ ਮੌਕੇ ਮੈਂਬਰ ਪੰਚਾਇਤ ਗੁਰਸੇਵਕ ਸਿੰਘ, ਹਰਦੇਵ ਸਿੰਘ, ਬਲਦੇਵ ਸਿੰਘ, ਜਸਪਾਲ ਸਿੰਘ, ਫੁੱਮਣ ਸਿੰਘ ਅਤੇ ਬਲਕਾਰ ਸਿੰਘ ਪੀਬੀਐਸ, ਸੁਲੱਖਣ ਸਿੰਘ ਬੱਬਰ, ਰਾਣਾ ਚੌਧਰੀ, ਹਰਜੀਤ ਸਿੰਘ ਰਾਣਾ, ਡਾ.ਸੁਖਵਿੰਦਰ ਸਿੰਘ, ਕੁਲਬੀਰ ਸਿੰਘ, ਕੇਵਲ ਸਿੰਘ ਸੰਧੂ, ਰਸ਼ਪਾਲ ਸ਼ਰਮਾਂ, ਡਾ.ਹਰਪ੍ਰੀਤ ਸਿੰਘ, ਬਿੱਟੂ ਠੇਕੇਦਾਰ ਅਤੇ ਪਿੰਡ ਦੇ ਹੋਰ ਪਤਵੰਤੇ ਵੀ ਹਾਜ਼ਰ ਸਨ।