ਭੱਠਾ ਮਜ਼ਦੂਰਾਂ ਤੇ ਪ੍ਰਸ਼ਾਸਨ ਵਿਚਾਲੇ ਗੱਲਬਾਤ ਸਿਰੇ ਨਾ ਚੜ੍ਹੀ

ਭੱਠਾ ਮਜ਼ਦੂਰਾਂ ਤੇ ਪ੍ਰਸ਼ਾਸਨ ਵਿਚਾਲੇ ਗੱਲਬਾਤ ਸਿਰੇ ਨਾ ਚੜ੍ਹੀ

ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਭੱਠਾ ਮਜ਼ਦੂਰ।

ਐੱਨ ਪੀ ਧਵਨ
ਪਠਾਨਕੋਟ, 3 ਦਸੰਬਰ

ਇਥੇ ਭੱਠਾ ਮਜ਼ਦੂਰਾਂ ਅਤੇ ਜਮਾਂਦਾਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਲਾਲ ਝੰਡਾ ਪੰਜਾਬ ਭੱਠਾ ਲੇਬਰ ਯੂਨੀਅਨ ਅਤੇ ਪ੍ਰਸ਼ਾਸਨ ਦਰਮਿਆਨ ਹੋਈ ਮੀਟਿੰਗ ਵਿੱਚ ਕੋਈ ਸਿੱਟਾ ਨਾ ਨਿਕਲਣ ਤੇ ਭੱਠਾ ਮਜ਼ਦੂਰਾਂ ਨੇ ਭਲਕੇ 4 ਤਰੀਕ ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਅਣਮਿਥੇ ਸਮੇਂ ਲਈ ਧਰਨਾ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਸੈਂਟਰ ਆਫ ਟਰੇਡ ਯੂਨੀਅਨ (ਸੀਟੀਯੂ) ਪੰਜਾਬ ਦੇ ਜਨਰਲ ਸਕੱਤਰ ਕਾਮਰੇਡ ਨੱਥਾ ਸਿੰਘ ਢਡਵਾਲ, ਲਾਲ ਝੰਡਾ ਪੰਜਾਬ ਭੱਠਾ ਲੇਬਰ ਯੂਨੀਅਨ ਦੇ ਜਨਰਲ ਸਕੱਤਰ ਕਾਮਰੇਡ ਸ਼ਿਵ ਕੁਮਾਰ, ਆਗੂ ਮਨਹਰਨ ਅਤੇ ਘਰੇਲੂ ਮਜ਼ਦੂਰ ਯੂਨੀਅਨ ਦੇ ਆਗੂ ਮਾਸਟਰ ਪ੍ਰੇਮ ਸਾਗਰ ਨੇ ਦੱਸਿਆ ਕਿ ਭੱਠਿਆਂ ਉਪਰ ਕੰਮ ਲਈ ਲੇਬਰ ਪ੍ਰਬੰਧ ਕਰਨ ਵਾਲੇ ਪਠਾਨਕੋਟ ਜ਼ਿਲ੍ਹੇ ਦੇ ਸਾਰੇ ਜਮਾਂਦਾਰਾਂ ਨੇ ਭੱਠਾ ਮਜ਼ਦੂਰਾਂ ਅਤੇ ਜਮਾਂਦਾਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਸਬੰਧੀ ਮੰਗ ਪੱਤਰ ਜ਼ਿਲ੍ਹਾ ਲੇਬਰ ਅਫਸਰ ਅਤੇ ਡਿਪਟੀ ਕਮਿਸ਼ਨਰ ਨੂੰ 27 ਨਵੰਬਰ ਨੂੰ ਦਿੱਤਾ ਸੀ। ਜਿਸ ’ਤੇ ਗੱਲਬਾਤ ਕਰਨ ਲਈ ਪ੍ਰਸ਼ਾਸਨ ਨੇ ਅੱਜ ਉਨ੍ਹਾਂ ਨੂੰ ਸੱਦਿਆ ਸੀ। ਪਰ ਮੀਟਿੰਗ ਵਿੱਚ ਅਧਿਕਾਰੀਆਂ ਦਾ ਕਹਿਣਾ ਸੀ ਕਿ ਇੰਨਾਂ ਮੰਗਾਂ ਉਪਰ ਵਿਚਾਰ ਕਰਨ ਲਈ ਭੱਠਾ ਮਾਲਕ ਇੱਕ ਹਫ਼ਤੇ ਦਾ ਸਮਾਂ ਹੋਰ ਮੰਗ ਰਹੇ ਹਨ। ਜਿਸ ਦਾ ਉਨ੍ਹਾਂ ਵਿਰੋਧ ਕੀਤਾ ਅਤੇ ਭਲਕ ਤੋਂ ਧਰਨਾ ਦੇਣ ਦਾ ਐਲਾਨ ਕਰ ਦਿੱਤਾ। ਇਸ ਮੌਕੇ ਉਨ੍ਹਾਂ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All