ਪੱਤਰ ਪ੍ਰੇਰਕ
ਤਰਨ ਤਾਰਨ, 11 ਮਈ
ਤਰਨ ਤਾਰਨ ਜ਼ਿਲ੍ਹੇ ਅੰਦਰ ਕੌਮੀ ਲੋਕ ਅਦਾਲਤ ਵਿਚ ਕੁੱਲ 3880 ਰੱਖੇ ਕੇਸਾਂ ਵਿਚੋਂ 2193 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਜੱਜ ਕੰਵਲਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਤਰਨ ਤਾਰਨ ਵਿਚ ਪੰਜ, ਪੱਟੀ ਦੋ ਤੇ ਖਡੂਰ ਸਾਹਿਬ ਵਿਚ ਇਕ ਬੈਂਚ ਦਾ ਗਠਨ ਕੀਤਾ ਗਿਆ। ਕੇਸਾਂ ਦਾ ਨਿਪਟਾਰਾ ਕਰਦਿਆਂ 4.39 ਕਰੋੜ ਰੁਪਏ ਦੀ ਰਕਮ ਦੀ ਫੈਸਲੇ ਕੀਤੇ ਗਏ। ਅਗਲੀ ਕੌਮੀ ਲੋਕ ਅਦਾਲਤ 14 ਸਤੰਬਰ ਨੂੰ ਲੱਗੇਗੀ।
ਅੰਮ੍ਰਿਤਸਰ (ਟਨਸ): ਅੰਮ੍ਰਿਤਸਰ ਜ਼ਿਲ੍ਹੇ ’ਚ ਕੌਮੀ ਲੋਕ ਅਦਾਲਤ 22370 ਕੇਸ ਸੁਣਵਾਈ ਵਾਸਤੇ ਰੱਖੇ ਗਏ ਸਨ ਅਤੇ ਇਨ੍ਹਾਂ ਵਿੱਚੋਂ 19815 ਕੇਸਾਂ ਦਾ ਆਪਸੀ ਰਾਜੀਨਾਮੇ ਨਾਲ ਨਿਬੇੜਾ ਕੀਤਾ ਗਿਆ।
ਹੁਸ਼ਿਆਰਪੁਰ (ਪੱਤਰ ਪ੍ਰੇਰਕ): ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜ਼ਿਲ੍ਹੇ ਵਿਚ ਵੱਖ-ਵੱਖ ਥਾਈਂ ਕੌਮੀ ਲੋਕ ਅਦਾਲਤ ਲਾਈ ਗਈ। ਲੋਕ ਅਦਾਲਤ ਦੌਰਾਨ ਕੁੱਲ 13591 ਕੇਸਾਂ ਦੀ ਸੁਣਵਾਈ ਹੋਈ ਜਿਨ੍ਹਾਂ ਵਿਚੋਂ 11381 ਦਾ ਮੌਕੇ ’ਤੇ ਨਿਪਟਾਰਾ ਕਰ ਦਿੱਤਾ ਗਿਆ ਤੇ 87673569 ਰੁਪਏ ਦੇ ਅਵਾਰਡ ਪਾਸ ਕੀਤੇ ਗਏ।