DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

taran taran news: ਖ਼ੁਰਾਕ ਕਮਿਸ਼ਨ ਦੇ ਮੈਂਬਰ ਵੱਲੋਂ ‘ਮੇਰੀ ਰਸੋਈ’ ਯੋਜਨਾ ਦੀ ਨਜ਼ਰਸਾਨੀ

ਰਾਸ਼ਨ ਡਿਪੂਆਂ ਦਾ ਦੌਰਾ ਕਰ ਕੇ ਰਾਸ਼ਨ ਕਿੱਟਾਂ ਦਾ ਨਿਰੀਖਣ ਕੀਤਾ

  • fb
  • twitter
  • whatsapp
  • whatsapp
featured-img featured-img
ਸੂਏ ਵਿੱਚ ਪਾੜ ਪੈਣ ਮਗਰੋਂ ਖੇਤਾਂ ਵੱਲ ਜਾਂਦਾ ਹੋਇਆ ਪਾਣੀ।
Advertisement

ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਨੇ ‘ਮੇਰੀ ਰਸੋਈ’ ਯੋਜਨਾ ਦੇ ਪ੍ਰਭਾਵਸ਼ਾਲੀ ਲਾਗੂਕਰਨ ਦਾ ਮੁਲਾਂਕਣ ਕਰਨ ਅਤੇ ਰਾਸ਼ਟਰੀ ਖ਼ੁਰਾਕ ਸੁਰੱਖਿਆ ਐਕਟ (ਐੱਨ ਐੱਫ ਐਸ ਏ) ਅਧੀਨ ਲਾਗੂ ਕੀਤੀਆਂ ਜਾ ਰਹੀਆਂ ਯੋਜਨਾਵਾਂ ਦੀ ਜ਼ਮੀਨੀ ਪੱਧਰ ਦੀ ਸਥਿਤੀ ਦੀ ਸਮੀਖਿਆ ਕਰਨ ਲਈ ਤਰਨ ਤਾਰਨ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿਚ ਅਚਨਚੇਤ ਨਿਰੀਖਣ ਕੀਤਾ।

ਨਿਰੀਖਣ ਦੌਰਾਨ ਉਨ੍ਹਾਂ ਨੇ ਖਡੂਰ ਸਾਹਿਬ ਬਲਾਕ ਦੇ ਮੱਲਾਂ ਕੁੜੀ ਵਲਾਹ ਅਤੇ ਸੰਗਰ ਕਲਾਂ ਪਿੰਡਾਂ ਵਿਚ ਸਰਕਾਰੀ ਵਾਜਬ ਕੀਮਤ ਦੀਆਂ ਦੁਕਾਨਾਂ (ਰਾਸ਼ਨ ਡਿਪੂਆਂ), ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਦੌਰਾ ਕੀਤਾ, ਨਾਲ ਹੀ ਤਰਨ ਤਾਰਨ ਸ਼ਹਿਰ ਦੇ ਮੁਰਾਦਪੁਰਾ ਅਤੇ ਖਾਲਸਾਪੁਰ ਰੋਡ ‘ਤੇ ਸਥਿਤ ਸਰਕਾਰੀ ਰਾਸ਼ਨ ਡਿਪੂਆਂ ਦਾ ਦੌਰਾ ਕੀਤਾ।

Advertisement

ਉਨ੍ਹਾਂ ਮੇਰੀ ਰਸੋਈ ਯੋਜਨਾ ਤਹਿਤ ਵੰਡੀਆਂ ਜਾ ਰਹੀਆਂ ਰਾਸ਼ਨ ਕਿੱਟਾਂ ਦਾ ਨਿਰੀਖਣ ਕੀਤਾ। ਸਰਕਾਰੀ ਸਕੂਲਾਂ ਦੇ ਨਿਰੀਖਣ ਦੌਰਾਨ ਉਨ੍ਹਾਂ ਨੇ ਮਿਡ-ਡੇਅ ਮੀਲ ਦੀ ਗੁਣਵੱਤਾ, ਰਸੋਈਆਂ ਦੀ ਸਫ਼ਾਈ, ਅਨਾਜ ਦੀ ਸਟੋਰੇਜ, ਸੁਰੱਖਿਅਤ ਪੀਣ ਵਾਲੇ ਪਾਣੀ ਦੀ ਉਪਲਬੱਧਤਾ, ਵਿਦਿਆਰਥੀਆਂ ਦੀ ਹਾਜ਼ਰੀ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਯੋਗ ਵਿਦਿਆਰਥਣਾਂ ਨੂੰ ਪ੍ਰਦਾਨ ਕੀਤੇ ਗਏ ਸੈਨੇਟਰੀ ਪੈਡਾਂ ਨਾਲ ਸਬੰਧਤ ਰਿਕਾਰਡਾਂ ਦੀ ਉਪਲਬੱਧਤਾ, ਵੰਡ ਵਿਧੀ ਅਤੇ ਰੱਖ-ਰਖਾਅ ਦਾ ਵੀ ਨਿਰੀਖਣ ਕੀਤਾ। ਆਂਗਣਵਾੜੀ ਕੇਂਦਰਾਂ ਵਿਚ ਵਿਜੈ ਦੱਤ ਨੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਪ੍ਰਦਾਨ ਕੀਤੇ ਜਾ ਰਹੇ ਪੋਸ਼ਣ ਸਬੰਧੀ ਪੂਰਕਾਂ ਦੇ ਨਾਲ-ਨਾਲ ਕੇਂਦਰਾਂ ਦੀ ਸਫ਼ਾਈ, ਬੱਚਿਆਂ ਦੀ ਹਾਜ਼ਰੀ, ਰਿਕਾਰਡਾਂ ਦੀ ਸੰਭਾਲ ਅਤੇ ਵੱਖ-ਵੱਖ ਸਰਕਾਰੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਦੀ ਸਮੀਖਿਆ ਕੀਤੀ।

Advertisement

ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਨੂੰ ਰਾਸ਼ਟਰੀ ਖ਼ੁਰਾਕ ਸੁਰੱਖਿਆ ਐਕਟ, ਜਨਤਕ ਵੰਡ ਪ੍ਰਣਾਲੀ (ਰਾਸ਼ਨ), ਮਿਡ-ਡੇਅ ਮੀਲ ਸਕੀਮ, ਆਂਗਣਵਾੜੀ ਸੇਵਾਵਾਂ, ਜਾਂ ਮੇਰੀ ਰਸੋਈ ਯੋਜਨਾ ਨਾਲ ਸਬੰਧਤ ਕੋਈ ਸ਼ਿਕਾਇਤ ਜਾਂ ਬੇਨਿਯਮੀਆਂ ਮਿਲਦੀਆਂ ਹਨ, ਤਾਂ ਉਹ ਆਪਣੀ ਸ਼ਿਕਾਇਤ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਕੋਲ ਹੈਲਪਲਾਈਨ ਨੰਬਰ 98767-64545 ’ਤੇ ਦਰਜ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪ੍ਰਾਪਤ ਹੋਈ ਹਰ ਸ਼ਿਕਾਇਤ ਦੀ ਨਿਰਪੱਖਤਾ ਨਾਲ ਜਾਂਚ ਕੀਤੀ ਜਾਵੇਗੀ ਅਤੇ ਨਿਯਮਾਂ ਅਨੁਸਾਰ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਅਧਿਕਾਰੀ, ਕਰਮਚਾਰੀ ਜਾਂ ਹੋਰ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।

Advertisement
×