ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 15 ਜੁਲਾਈ
ਨਿਸ਼ਾਨੇ ਏ ਸਿੱਖੀ ਪ੍ਰੈਪਰੇਟਰੀ ਸੈਂਟਰ ਫਾਰ ਸਿਵਲ ਸਰਵਿਸਿਜ਼ ਦਾ ਉਦਘਾਟਨ ਐੱਸਐੱਸਪੀ ਮਾਲੇਰਕੋਟਲਾ ਕੰਵਰਦੀਪ ਕੌਰ ਵਲੋ ਕੀਤਾ ਗਿਆ। ਇਸ ਮੌਕੇ ਬਾਬਾ ਸੇਵਾ ਸਿੰਘ ਅਤੇ ਐੱਸਐੰਸਪੀ ਮਾਲੇਰਕੋਟਲਾ ਕੰਵਰਦੀਪ ਕੌਰ ਦੀ ਅਗਵਾਈ ਵਿੱਚ ਨਿਸ਼ਾਨੇ ਏ ਸਿੱਖੀ ਟਰੱਸਟ ਵੱਲੋ ਵਿੱਦਿਆ ਦੇ ਖੇਤਰ ਵਿੱਚ ਪਾਏ ਯੋਗਦਾਨ ਸੰਬਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਨਿਸ਼ਾਨੇ ਏ ਸਿੱਖੀ ਟਰੱਸਟ ਦੇ ਚੇਅਰਮੈਨ ਬਾਬਾ ਸੇਵਾ ਸਿੰਘ ਨੇ ਦੱਸਿਆ ਕਿ ਨਿਸ਼ਾਨੇ ਏ ਸਿੱਖੀ ਪ੍ਰੈਪਰੇਟਰੀ ਸੈਂਟਰ ਫਾਰ ਸਿਵਲ ਸਰਵਿਸਿਜ਼ ਦੀ ਸਥਾਪਨਾ ਇਲਾਕੇ ਦੇ ਬੱਚਿਆ ਦਾ ਭਵਿੱਖ ਸੁਰੱਖਿਅਤ ਕਰਨ ਲਈ ਕੀਤੀ ਹੈ। ਮੇਜਰ ਜਨਰਲ ਬਲਵਿੰਦਰ ਸਿੰਘ ਰਿਟਾਇਰ ਇਸ ਕੋਰਸ ਦੇ ਨਿਰਦੇਸ਼ਕ ਹੋਣਗੇ। ਇਸ ਮੌਕੇ ਬਾਬਾ ਬਲਦੇਵ ਸਿੰਘ ਤੇ ਪ੍ਰਿੰਸੀਪਲ ਕਮਲਜੀਤ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਸ਼ੁਭ ਕਾਮਨਾਵਾ ਦਿੱਤੀਆ।