DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਤਰਨ ਤਾਰਨ ਜ਼ਿਮਨੀ ਚੋਣ: ਪੁਲੀਸ ਨੇ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ

ਮੁੱਖ ਮੰਤਰੀ ਦੇ ਰੋਡ ਸ਼ੋਅ ਦੌਰਾਨ ਨਾਅਰੇਬਾਜ਼ੀ

  • fb
  • twitter
  • whatsapp
  • whatsapp
featured-img featured-img
ਮੁੱਖ ਮੰਤਰੀ ਦੇ ਰੋਡ ਸ਼ੋਅ ਦੌਰਾਨ ਕਿਸਾਨਾਂ ਨੂੰ ਹਿਰਾਸਤ ਵਿੱਚ ਲੈਂਦੀ ਹੋਈ ਪੁਲੀਸ।
Advertisement
ਤਰਨ ਤਾਰਨ ਦੀ ਜ਼ਿਮਨੀ ਚੋਣ ਦਾ ਪ੍ਰਚਾਰ ਸਿਖਰਾਂ ਛੋਹ ਰਿਹਾ ਹੈ| ਅੱਜ ਇਲਾਕੇ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੂਰਦੀ ਪਿੰਡ ਤੋਂ ਰੋਡ ਸ਼ੋਅ ਕੀਤਾ। ਚੋਣ ਪ੍ਰਚਾਰ ਵਿੱਚ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਵੀ ਇਲਾਕੇ ਦੇ ਪਿੰਡਾਂ ਵਿੱਚ ਜਾ ਕੇ ਔਰਤਾਂ ਨੂੰ ਪਾਰਟੀ ਉਮੀਦਵਾਰ ਦੇ ਹੱਕ ਵਿੱਚ ਵੋਟ ਦੇਣ ਲਈ ਪ੍ਰੇਰਿਤ ਕੀਤਾ| ਉਨ੍ਹਾਂ ਔਰਤਾਂ ਨੂੰ ਮੁਫਤ ਬਿਜਲੀ, ਆਮ ਆਦਮੀ ਕਲੀਨਿਕ ਤੋਂ ਇਲਾਵਾ ਆਉਂਦੇ ਬਜਟ ਵਿੱਚ ਦਿੱਤੇ ਜਾਣ ਵਾਲੇ 1000 ਰੁਪਏ ਮਹੀਨਾ ਦੇਣ ਲਈ ਸਰਕਾਰ ਦੀ ਵਚਨਬੱਧਤਾ ਦਾ ਯਕੀਨ ਦਿੱਤਾ|

ਨੂਰਦੀ ਪਿੰਡ ਵਿੱਚ ਮੁੱਖ ਮੰਤਰੀ ਦੇ ਰੋਡ ਸ਼ੋਅ ਦੇ ਸ਼ੁਰੂ ਹੋਣ ’ਤੇ ਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨਾਲ ਸਬੰਧਿਤ ਸੈਂਕੜੇ ਕਿਸਾਨਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ| ਇਸੇ ਦੌਰਾਨ ਪੁਲੀਸ ਦੀਆਂ ਧਾੜਾਂ ਨੇ 50 ਦੇ ਕਰੀਬ ਔਰਤ ਅਤੇ 200 ਦੇ ਕਰੀਬ ਮਰਦ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਪੁਲੀਸ ਦੀਆਂ ਗੱਡੀਆਂ ਬਿਠਾ ਕੇ ਦੂਰ ਦੇ ਥਾਂਵਾਂ ਖੇਮਕਰਨ,ਹਰੀਕੇ ਛੱਡ ਕੇ ਰਿਹਾਅ ਕਰ ਦਿੱਤਾ| ਮੁੱਖ ਮੰਤਰੀ ਭਗਵੰਤ ਸਿੰਘ ਨੇ ਇਲਾਕੇ ਦੇ ਪਿੰਡਾਂ ਦੇ ਆਪਣੇ ਰੋਡ ਸ਼ੋਅ ਦੌਰਾਨ ਲੋਕਾਂ ਨੂੰ ਵਿਰੋਧੀ ਧਿਰਾਂ ਵੱਲੋਂ ਕੀਤੇ ਜਾਣ ਵਾਲੇ ਸਰਕਾਰ ਵਿਰੋਧੀ ਪ੍ਰਚਾਰ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ|

Advertisement

ਇਸੇ ਦੌਰਾਨ ਘੱਟ ਗਿਣਤੀਆਂ ਕਮਿਸ਼ਨ ਦੇ ਕੌਮੀ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਅਤੇ ਭਾਜਪਾ ਦੇ ਹੋਰ ਸੀਨੀਅਰ ਆਗੂਆਂ ਨੇ ਪਾਰਟੀ ਉਮੀਦਵਾਰ ਹਰਜੀਤ ਸਿੰਘ ਸੰਧੂ ਹੱਕ ਵਿੱਚ ਪ੍ਰਚਾਰ ਕਰਦਿਆਂ ਅੱਜ ਤੱਕ ਗੁਰੂਆਂ, ਪੀਰਾਂ, ਮਹਾਨ ਯੋਧਿਆਂ ਅਤੇ ਸੂਰਬੀਰਾਂ ਦੀ ਧਰਤੀ ਤਰਨ ਤਾਰਨ ਨਾਲ ਸਮੇਂ ਸਮੇਂ ਦੀਆਂ ਸਰਕਾਰਾਂ ਵੱਲੋਂ ਬੁਰੀ ਤਰਾਂ ਅਣਗੌਲਿਆਂ ਕੀਤੇ ਜਾਣ ਦੋਸ਼ ਲਗਾਇਆ|

Advertisement

ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਆਗੂ ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ ਵਿੱਚ ਐੱਸ ਐੱਸ ਪੀ ਨੂੰ ਮਿਲ ਕੇ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਦੇਸ਼ ਦੇ ਸੀਨੀਅਰ ਆਗੂ ਰਹੇ ਬੂਟਾ ਸਿੰਘ ਖਿਲਾਫ਼ ਕਥਿਤ ਤੌਰ ’ਤੇ ਜਾਤੀਸੂਚਕ ਸ਼ਬਦਾਵਲੀ ਦੀ ਕੀਤੀ ਜਾਣ ਖਿਲਾਫ਼ ਬੀ ਐਨ ਐੱਸ ਦੀਆਂ ਧਾਰਾਵਾਂ ਅਧੀਨ ਫੌਜਦਾਰੀ ਮਾਮਲਾ ਦਰਜ ਕੀਤੇ ਜਾਣ ਦੀ ਮੰਗ ਕੀਤੀ|

Advertisement
×