ਪੱਤਰ ਪ੍ਰੇਰਕ
ਧਾਰੀਵਾਲ, 7 ਅਕਤੂਬਰ
ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ ਦੇ ਅਧਿਆਪਕ ਪ੍ਰਿੰਸ ਮਹਾਜਨ (ਗਣਿਤ ਵਿਭਾਗ) ਨੂੰ ਕੌਮੀ ਪੱਧਰ ’ਤੇ ਸਰਵੋਤਮ ਅਧਿਆਪਕ ਦੇ ਖਿਤਾਬ ਨਾਲ ਸਨਮਾਨਿਆ ਗਿਆ। ਇਹ ਐਵਾਰਡ ਉਨ੍ਹਾਂ ਨੂੰ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆ ਵਿਖੇ ਕਰਵਾਏ ਸਮਾਗਮ ਦੌਰਾਨ ਦਿੱਤਾ ਗਿਆ। ਪ੍ਰਿੰਸੀਪਲ ਐੱਸ.ਬੀ.ਨਾਯਰ ਅਤੇ ਪ੍ਰਬੰਧਕ ਨਵਦੀਪ ਕੌਰ ਤੇ ਕੁਲਦੀਪ ਕੌਰ ਨੇ ਸਨਮਾਨਤ ਕੀਤਾ।