DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Teachers ਨੇ ਸਰਕਾਰ ਦੀਆਂ ਅਰਥੀਆਂ ਫੂਕੀਆਂ

ਸਾਂਝਾ ਅਧਿਆਪਕ ਮੋਰਚਾ ਅਤੇ ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਵੱਲੋਂ ਵਾਅਦਾਖ਼ਿਲਾਫ਼ੀ ਕਰਨ ’ਤੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਪ੍ਰਦਰਸ਼ਨ ਕੀਤਾ। ਸਾਂਝਾ ਅਧਿਆਪਕ ਮੋਰਚਾ ਅਤੇ ਅਧਿਆਪਕ ਜਥੇਬੰਦੀਆਂ ਦੇ ਆਗੂ ਸੁੱਚਾ ਸਿੰਘ ਟਰਪਈ, ਅਸ਼ਵਨੀ ਅਵਸਥੀ, ਬਲਜਿੰਦਰ ਸਿੰਘ ਵਡਾਲੀ ਨੇ ਕਿਹਾ ਕਿ...

  • fb
  • twitter
  • whatsapp
  • whatsapp
featured-img featured-img
ਗੁਰਦਾਸਪੁਰ ਵਿੱਚ ਰੋਸ ਪ੍ਰਗਟਾਉਂਦੇ ਹੋਏ ਅਧਿਆਪਕ ਜਥੇਬੰਦੀਆਂ ਦੇ ਮੈਂਬਰ ।
Advertisement

ਸਾਂਝਾ ਅਧਿਆਪਕ ਮੋਰਚਾ ਅਤੇ ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਵੱਲੋਂ ਵਾਅਦਾਖ਼ਿਲਾਫ਼ੀ ਕਰਨ ’ਤੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਪ੍ਰਦਰਸ਼ਨ ਕੀਤਾ। ਸਾਂਝਾ ਅਧਿਆਪਕ ਮੋਰਚਾ ਅਤੇ ਅਧਿਆਪਕ ਜਥੇਬੰਦੀਆਂ ਦੇ ਆਗੂ ਸੁੱਚਾ ਸਿੰਘ ਟਰਪਈ, ਅਸ਼ਵਨੀ ਅਵਸਥੀ, ਬਲਜਿੰਦਰ ਸਿੰਘ ਵਡਾਲੀ ਨੇ ਕਿਹਾ ਕਿ ਅਧਿਆਪਕ ਜਥੇਬੰਦੀਆਂ ਨਾਲ ਸਿੱਖਿਆ ਮੰਤਰੀ ਵੱਲੋਂ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਟੈੱਟ ਸਬੰਧੀ ਪੰਜਾਬ ਵਿਧਾਨ ਸਭਾ ਵਿੱਚ ਬਿੱਲ ਲਿਆਉਣ ਅਤੇ ਸੁਪਰੀਮ ਕੋਰਟ ਵਿੱਚ ਰੀਵਿਊ ਪਟੀਸ਼ਨ ਦਰਜ ਕਰਨ ਦਾ ਵਾਅਦਾ ਕੀਤਾ ਗਿਆ ਸੀ,ਜਿਹੜਾ ਵਫਾ ਨਹੀਂ ਹੋਇਆ। ਆਗੂਆਂ ਨੇ ਮੰਗ ਕੀਤੀ ਕਿ ਰਾਜ ਸਭਾ ਵਿੱਚ ਸੰਸਦ ਮੈਂਬਰ ਜੌਹਨ ਬਿਰਟਾਸ (ਸੀ ਪੀ ਆਈ ਐੱਮ) ਵੱਲੋਂ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਪੇਸ਼ ਕੀਤੇ ਪ੍ਰਾਈਵੇਟ ਬਿੱਲ ਨੂੰ ਤੁਰੰਤ ਪਾਸ ਕੀਤਾ ਜਾਵੇ। ਆਗੂਆਂ ਨੇ ਪੰਜਾਬ ਸਰਕਾਰ ਤੇ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ ਅਤੇ ਨਾ ਹੀ ਮੁਲਾਜ਼ਮਾਂ ਦਾ 16 ਫ਼ੀਸਦ ਪਿਛਲਾ ਮਹਿੰਗਾਈ ਭੱਤਾ ਲਾਗੂ ਕੀਤਾ ਹੈ।

ਗ਼ੈਰ-ਵਿਦਿਅਕ ਡਿਊਟੀਆਂ ਖ਼ਤਮ ਕਰਨ ਦੀ ਮੰਗ

ਗੁਰਦਾਸਪੁਰ (ਕੇ ਪੀ ਸਿੰਘ): ਸਾਂਝਾ ਅਧਿਆਪਕ ਮੋਰਚਾ ਅਤੇ ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਵੱਲੋਂ ਵਾਅਦਾ ਖ਼ਿਲਾਫ਼ੀ ਕਰਨ ‘ਤੇ ਪੰਜਾਬ ਸਰਕਾਰ ਦੀ ਲਾਰਿਆਂ ਦੀ ਪੰਡ ਫ਼ੂਕ ਕੇ ਪ੍ਰਦਰਸ਼ਨ ਕੀਤਾ । ਸਾਂਝਾ ਅਧਿਆਪਕ ਮੋਰਚਾ ਅਤੇ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਅਸ਼ਵਨੀ ਫੱਜੂਪਰ, ਸੋਮ ਸਿੰਘ, ਕੁਲਦੀਪ ਪੂਰੋਵਾਲ, ਅਨਿਲ ਕੁਮਾਰ ਲਾਹੌਰੀਆ, ਪ੍ਰਭਜੋਤ ਸਿੰਘ, ਰਸ਼ਪਾਲ ਭੁੰਬਲੀ, ਰਵਿੰਦਰਜੀਤ ਪੰਨੂ, ਗੁਰਮੀਤ ਸਿੰਘ ਨੇ ਮੰਗ ਕੀਤੀ ਕਿ ਅਧਿਆਪਕਾਂ ਦੀਆਂ ਵਿੱਤੀ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣ ਅਤੇ ਗੈਰ ਵਿਦਿਅਕ ਡਿਊਟੀਆਂ ਖ਼ਤਮ ਕੀਤੀਆਂ ਜਾਣ । ਇਸ ਮੌਕੇ ਹਰਪ੍ਰੀਤ ਸਿੰਘ, ਲਵਪ੍ਰੀਤ ਰੋੜਾਂਵਾਲੀ, ਗੁਰਵਿੰਦਰ ਸਿੰਘ ਸੈਣੀ, ਗਗਨ ਬੋਪਾਰਾਏ, ਜੋਤ ਪ੍ਰਕਾਸ਼ ਸਿੰਘ, ਮਨਪ੍ਰੀਤ ਸਿੰਘ, ਸੁਪਿੰਦਰ ਸਿੰਘ ਹਾਜ਼ਰ ਸਨ।

Advertisement
Advertisement
×