DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਟੈੱਟ ਦੀ ਸ਼ਰਤ: ਸੰਘਰਸ਼ ਕਮੇਟੀ ਵੱਲੋਂ ਸੁਨੀਲ ਜਾਖੜ ਨੂੰ ਮੰਗ ਪੱਤਰ

ਭਾਜਪਾ ਆਗੂ ਨੇ ਕੇਂਦਰੀ ਸਿੱਖਿਆ ਮੰਤਰੀ ਤੋਂ ਮਸਲਾ ਹੱਲ ਕਰਾਉਣ ਦਾ ਭਰੋਸਾ ਦਿੱੱਤਾ

  • fb
  • twitter
  • whatsapp
  • whatsapp
Advertisement
ਅਧਿਆਪਕਾਂ ਦੀਆਂ ਨੌਕਰੀਆਂ ਨੂੰ ਬਚਾਉਣ ਅਤੇ ਵਿਭਾਗੀ ਤਰੱਕੀਆਂ ਲਈ ਟੈੱਟ ਦੀ ਸ਼ਰਤ ਖਤਮ ਕਰਾਉਣ ਲਈ ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਪੰਜਾਬ ਵੱਲੋਂ ਕੇਂਦਰੀ ਸਿੱਖਿਆ ਮੰਤਰੀ ਕੋਲ ਇਹ ਮੁੱਦਾ ਉਠਾਉਣ ਲਈ ਅੱਜ ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਪੰਜਾਬ ਦੇ ਅਹੁਦੇਦਾਰਾਂ ਨੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਮਿਲ ਕੇ ਮੰਗ ਪੱਤਰ ਦਿੱਤਾ।

ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂੰ, ਬਲਜਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠਲੇ ਵਫ਼ਦ ਦਾ ਪੱਖ ਸੁਣਨ ਉਪਰੰਤ ਭਾਜਪਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਲੰਮਾ ਤਜਰਬਾ ਹਾਸਲ ਪੰਜਾਬ ਦੇ ਅਧਿਆਪਕਾਂ ਦੀ ਟੈੱਟ ਦੀ ਸ਼ਰਤ ਖਤਮ ਕਰਨ ਦੀ ਜਾਇਜ਼ ਮੰਗ ਨੂੰ ਉਹ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਕੋਲ ਉਠਾ ਕੇ ਜਲਦ ਹੀ ਇਹ ਮਸਲਾ ਦਾ ਹੱਲ ਕਰਾਉਣ ਲਈ ਅਰਡੀਨੈਂਸ ਜਾਰੀ ਕਰਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਵਫ਼ਦ ਦੀ ਕੇਂਦਰੀ ਸਿੱਖਿਆ ਮੰਤਰੀ ਨਾਲ ਇੱਕ ਵਿਸ਼ੇਸ਼ ਮੀਟਿੰਗ ਵੀ ਜਲਦ ਤੈਅ ਕਰਵਾਉਣ ਦਾ ਭਰੋਸਾ ਦਿੰਦਿਆਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਵੀ ਉਹ ਕੇਂਦਰ ਕੋਲ ਮੰਗ ਉਠਾਉਣਗੇ। ਇਸ ਮੌਕੇ ਆਗੁਆਂ ਨੇ ਟੈਟ ਦੀ ਸ਼ਰਤ ਦਾ ਬਾਈਕਾਟ ਕਰਨ ਦੀ ਸਮੂਹ ਅਧਿਆਪਕ ਵਰਗ ਨੂੰ ਅਪੀਲ ਵੀ ਕੀਤੀ।

Advertisement

Advertisement

Advertisement
×