ਮਾਨਸਰ (ਮਨਪ੍ਰੀਤ ਸਿੰਘ): ਅੱਜ ਇਥੇ ਨੇੜਲੇ ਪਿੰਡ ਹਿਯਾਤਪੁਰ ਵਿੱਚ ਕਿਸਾਨੀ ਸੰਘਰਸ਼ ਵਿੱਚ ਹੋਈ ਕਿਸਾਨਾਂ ਦੀ ਜਿੱਤ ਲਈ ਪਰਮਾਤਮਾ ਦਾ ਸ਼ੁਕਰਾਨਾ ਅਦਾ ਕਰਨ ਲਈ ਪਿੰਡ ਦੇ ਗੁਰੂਦੁਆਰਾ ਸਾਹਿਬ ਵਿੱਚ ਸ਼ੁਕਰਾਨਾ ਸਮਾਗਮ ਕੀਤਾ ਗਿਆ। ਇਸ ਮੌਕੇ ਅਖੰਡ ਪਾਠ ਦੇ ਪਾਠ ਦੇ ਭੋਗ ਪਾਏ ਗਏ। ਸੰਘਰਸ਼ ‘ਚ ਮੋਹਰੀ ਰੋਲ ਅਦਾ ਕਰਨ ਵਾਲਿਆਂ ਵੱਖ-ਵੱਖ ਸ਼ਖ਼ਸੀਅਤਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਰਨੈਲ ਸਿੰਘ, ਰਘੁਵੀਰ ਸਿੰਘ, ਇੰਦਰਜੀਤ ਸਿੰਘ, ਰਵਿੰਦਰ ਸਿੰਘ ਗੋਲਾ, ਨਿਸ਼ਾ ਸੈਣੀ, ਕਮਲਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।