DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗੁਰਦੁਆਰਾ ਧੋਬੜੀ ਸਾਹਿਬ ਅਸਾਮ ਦੇ ਪ੍ਰਬੰਧਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਗੁਰਦੁਆਰਾ ਧੋਬੜੀ ਸਾਹਿਬ, ਅਸਾਮ ਦੇ ਮੁੱਖ ਪ੍ਰਬੰਧਕ ਭੁਪਿੰਦਰ ਪਾਲ ਸਿੰਘ ਕਿੱਕੀ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ...

  • fb
  • twitter
  • whatsapp
  • whatsapp
featured-img featured-img
ਗੁਰਦੁਆਰਾ ਧੋਬੜੀ ਸਾਹਿਬ ਦੇ ਪ੍ਰਬੰਧਕਾਂ ਦਾ ਸਨਮਾਨ ਕਰਦੇ ਹੋਏ ਸ਼੍ਰੋਮਣੀ ਕਮੇਟੀ ਅਧਿਕਾਰੀ।
Advertisement

ਗੁਰਦੁਆਰਾ ਧੋਬੜੀ ਸਾਹਿਬ, ਅਸਾਮ ਦੇ ਮੁੱਖ ਪ੍ਰਬੰਧਕ ਭੁਪਿੰਦਰ ਪਾਲ ਸਿੰਘ ਕਿੱਕੀ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਭੁਪਿੰਦਰ ਪਾਲ ਸਿੰਘ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਆ। ਭੁਪਿੰਦਰ ਪਾਲ ਸਿੰਘ ਨੇ ਇਸ ਸਨਮਾਨ ਲਈ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਘਰ ਅਤੇ ਸੰਗਤਾਂ ਦੀ ਸੇਵਾ ਕਰਨਾ ਉਨ੍ਹਾਂ ਲਈ ਵੱਡਾ ਸੁਭਾਗ ਹੈ ਅਤੇ ਭਵਿੱਖ ਵਿਚ ਵੀ ਉਹ ਪੰਥਕ ਕਾਰਜਾਂ ਲਈ ਪੂਰੀ ਤਨਦੇਹੀ ਨਾਲ ਯੋਗਦਾਨ ਦਿੰਦੇ ਰਹਿਣਗੇ। ਇਸ ਮੌਕੇ ਸੂਚਨਾ ਅਧਿਕਾਰੀ ਰਣਧੀਰ ਸਿੰਘ ਅਤੇ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਮੌਜੂਦ ਸਨ।

Advertisement
Advertisement
×