ਹਮਲਾਵਰਾਂ ਨੇ ਦਿਨ ਦਿਹਾੜੇ ਗੋਲੀਆਂ ਚਲਾਈਆਂ

ਹਮਲਾਵਰਾਂ ਨੇ ਦਿਨ ਦਿਹਾੜੇ ਗੋਲੀਆਂ ਚਲਾਈਆਂ

ਹਰਜੀਤ ਪਰਮਾਰ

ਬਟਾਲਾ, 14 ਦਸੰਬਰ

ਇੱਥੇ ਗੁਰਦੁਆਰਾ ਕੰਧ ਸਾਹਿਬ ਨਜ਼ਦੀਕ ਸੁਭਾਸ਼ ਮੈਡੀਕਲ ਸਟੋਰ ’ਤੇ ਡਾਕਾ ਮਾਰਨ ਦੀ ਨੀਅਤ ਨਾਲ ਚਾਰ ਹਥਿਆਰਬੰਦਾਂ ਨੇ ਦਿਨ ਦਿਹਾੜੇ ਗੋਲੀਆਂ ਚਲਾ ਦਿੱਤੀਆਂ। ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਗੁਰਜੀਤ ਸਿੰਘ ਆਪਣੇ ਮੈਡੀਕਲ ਸਟੋਰ ’ਤੇ ਮਰੀਜ਼ਾਂ ਨੂੰ ਦਵਾਈ ਦੇ ਰਿਹਾ ਸੀ ਤਾਂ ਬਾਹਰੋਂ ਚਾਰ ਨੌਜਵਾਨ ਇੱਕ ਐਕਟਿਵਾ ਤੇ ਇੱਕ ਮੋਟਰਸਾਈਕਲ ’ਤੇ ਹੋ ਕੇ ਆਏ ਅਤੇ ਇੱਕ ਲੱਖ ਰੁਪਏ ਦੀ ਮੰਗ ਕੀਤੀ। ਸਟੋਰ ਮਾਲਕ ਨੇ ਨੌਜਵਾਨਾਂ ਨੂੰ ਜਦੋਂ ਰਕਮ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਉਨ੍ਹਾਂ ਨੇ ਹਮਲਾ ਕਰ ਦਿੱਤਾ ਅਤੇ ਗੋਲੀਆਂ ਚਲਾਈਆਂ। ਇਸ ਦੌਰਾਨ ਪੀੜਤ ਦਾ ਭਤੀਜਾ ਕੁਸ਼ ਮਹਾਜਨ ਵੀ ਮੌਕੇ ’ਤੇ ਆ ਗਿਆ, ਉਹ ਹਮਲਾਵਰ ਨੌਜਵਾਨਾਂ ਨਾਲ ਹੱਥੋਪਾਈ ਕਰ ਕੇ ਸਟੋਰ ਤੋਂ ਬਾਹਰ ਧੱਕਣ ਲੱਗਾ। ਹਮਲਾਵਰਾਂ ਵੱਲੋਂ ਗੋਲੀਆਂ ਚਲਾਉਣ ’ਤੇ ਕੁਸ਼ ਮਹਾਜਨ ਦੀ ਖੱਬੀ ਬਾਂਹ ’ਤੇ ਗੋਲੀ ਲੱਗੀ ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਸਿਵਲ ਹਸਪਤਾਲ ਬਟਾਲਾ ਵਿਚ ਲਿਜਾਇਆ ਗਿਆ ਜਿਥੇ ਉਹ ਇਲਾਜ ਅਧੀਨ ਹੈ। ਇਸ ਤੋਂ ਬਾਅਦ ਪੁਲੀਸ ਨੂੰ ਸੂਚਿਤ ਕੀਤਾ ਗਿਆ। ਪੁਲੀਸ ਸ਼ਹਿਰ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਦੋਸ਼ੀਆਂ ਦੀ ਭਾਲ ਕਰ ਰਹੀ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਕੁੱਝ ਦਿਨਾਂ ਵਿਚ ਇਹ ਚੌਥੀ ਘਟਨਾ ਹੈ ਜਿੱਥੇ ਹਮਲਾਵਰ ਸ਼ਰ੍ਹੇਆਮ ਗੋਲੀਆਂ ਚਲਾਉਂਦੇ ਨਜ਼ਰ ਆਏ ਹਨ।

ਹਮਲਾਵਰਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ: ਡੀਐੱਸਪੀ

ਡੀਐੱਸਪੀ ਸਿਟੀ ਪਰਮਿੰਦਰ ਕੌਰ ਨੇ ਦੱਸਿਆ ਕਿ ਦੋਸ਼ੀਆਂ ਨੂੰ ਫੜਨ ਵਾਸਤੇ ਪੁਲੀਸ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਵਿਰੁੱਧ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਸ਼ਹਿਰ

View All