ਪੱਤਰ ਪ੍ਰੇਰਕ
ਤਰਨ ਤਾਰਨ, 15 ਜੂਨ
ਇਥੋਂ ਦੇ ਸ੍ਰੀ ਦਰਬਾਰ ਸਾਹਿਬ ਵਿੱਚ ਅੱਜ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ|
ਇਸ ਸਬੰਧੀ ਕੀਤੇ ਸਮਾਗਮਾਂ ਵਿੱਚ ਕਲਗੀਧਰ ਸੇਵਕ ਜਥਾ ਸਮੇਤ ਇਲਾਕੇ ਭਰ ਦੀਆਂ ਧਾਰਮਿਕ ਸਭਾ-ਸੁਸਾਇਟੀਆਂ ਵਲੋਂ ਸਹਿਯੋਗ ਦਿੱਤੇ ਗਏ| ਦਰਬਾਰ ਸਾਹਿਬ ਦੇ ਮੈਨੇਜਰ ਭਾਈ ਧਰਵਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਵਿੱਤਰ ਸਰੋਵਰ ਦੀ ਪਰਿਕਰਮਾ ਵਿੱਚ ਨਗਰ ਕੀਰਤਨ ਸਜਾਇਆਂ ਗਿਆ। ਨਗਰ ਕੀਰਤਨ ਵਿੱਚ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀਆਂ ਭਰੀਆਂ| ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਉਪਰੰਤ ਭਾਈ ਚਤਰ ਸਿੰਘ ਦੇ ਹਜ਼ੂਰੀ ਰਾਗੀ ਜੱਥੇ ਵੱਲੋ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਭਾਈ ਸਤਪਾਲ ਸਿੰਘ ਹੈਡ ਗ੍ਰੰਥੀ ਨੇ ਕਥਾ ਵਿਚਾਰਾਂ ਕੀਤੀਆਂ।