ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੈਬਨਿਟ ਮੰਤਰੀ ਵੱਲੋਂ ਹਾਕੀ ਖਿਡਾਰੀਆਂ ਨੂੰ ਵਧਾਈ

ਟ੍ਰਿਬਿਊਨ ਨਿਉੂਜ਼ ਸਰਵਿਸ ਅੰਮ੍ਰਿਤਸਰ, 13 ਅਗਸਤ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਫ਼ਾਈਨਲ ਵਿੱਚ ਭਾਰਤੀ ਟੀਮ ਨੇ 4-3 ਨਾਲ ਮਲੇਸ਼ੀਆ ਨੂੰ ਹਰਾ ਕੇ ਖਿਤਾਬ ਜਿੱਤਣ ’ਤੇ ਭਾਰਤੀ ਟੀਮ ਅਤੇ ਖਾਸ ਕਰਕੇ ਪੰਜਾਬ ਤੇ ਹਲਕੇ ਨਾਲ ਸਬੰਧਤ ਹਾਕੀ ਖਿਡਾਰੀਆਂ ਨੂੰ ਕੈਬਨਿਟ ਮੰਤਰੀ...
Advertisement

ਟ੍ਰਿਬਿਊਨ ਨਿਉੂਜ਼ ਸਰਵਿਸ

ਅੰਮ੍ਰਿਤਸਰ, 13 ਅਗਸਤ

Advertisement

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਫ਼ਾਈਨਲ ਵਿੱਚ ਭਾਰਤੀ ਟੀਮ ਨੇ 4-3 ਨਾਲ ਮਲੇਸ਼ੀਆ ਨੂੰ ਹਰਾ ਕੇ ਖਿਤਾਬ ਜਿੱਤਣ ’ਤੇ ਭਾਰਤੀ ਟੀਮ ਅਤੇ ਖਾਸ ਕਰਕੇ ਪੰਜਾਬ ਤੇ ਹਲਕੇ ਨਾਲ ਸਬੰਧਤ ਹਾਕੀ ਖਿਡਾਰੀਆਂ ਨੂੰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਵਧਾਈ ਦਿਤੀ ਹੈ। ਉਨ੍ਹਾਂ ਇਸ ਸਬੰਧ ਵਿੱਚ ਹਲਕੇ ਨਾਲ ਸਬੰਧਤ ਖਿਡਾਰੀਆਂ ਦੇ ਪਰਿਵਾਰਾਂ ਨੂੰ ਵਧਾਈ ਦਿੱਤੀ ਹੈ। ਮੈਚ ਵਿੱਚ ਭਾਰਤ ਵੱਲੋਂ ਕਪਤਾਨ ਹਰਮਨਪ੍ਰੀਤ ਸਿੰਘ, ਆਕਾਸ਼ਦੀਪ ਸਿੰਘ, ਗੁਰਜੰਟ ਸਿੰਘ ਤੇ ਜੁਗਰਾਜ ਸਿੰਘ ਨੇ ਗੋਲ ਕੀਤੇ। ਕੈਬਨਿਟ ਮੰਤਰੀ ਨੇ ਭਾਰਤੀ ਹਾਕੀ ਟੀਮ ਨੂੰ ਜਿੱਤ ਦੀ ਵਧਾਈ ਦਿੰਦਿਆਂ ਸੋਸ਼ਲ ਮੀਡੀਆ ਖਾਤੇ ’ਤੇ ਹਲਕੇ ਦੇ ਦੋ ਖਿਡਾਰੀਆਂ ਦਾ ਵਿਸ਼ੇਸ਼ ਜ਼ਿਕਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਟੀਮ ’ਚ ਬਹੁਤੇ ਖਿਡਾਰੀ ਪੰਜਾਬ ਦੇ ਸਨ ਅਤੇ ਇਨ੍ਹਾਂ ਵਿੱਚ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਰਜਧਾਨ ਤੋਂ ਖਿਡਾਰੀ ਜਰਮਨਪ੍ਰੀਤ ਸਿੰਘ ਅਤੇ ਪਿੰਡ ਖਲਹਿਰਾ ਤੋਂ ਹਾਕੀ ਖਿਡਾਰੀ ਗੁਰਜੰਟ ਸਿੰਘ ਇਸ ਟੀਮ ਦੇ ਅਹਿਮ ਅੰਗ ਹਨ। ਉਨ੍ਹਾਂ ਟੀਮ ਤੇ ਕੋਚਾਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਇਹ ਜੇਤੂ ਮੁਹਿੰਮ ਇਸ ਸਾਲ ਏਸ਼ੀਅਨ ਖੇਡਾਂ ਤੇ ਅਗਲੇ ਸਾਲ ਓਲੰਪਿਕ ਖੇਡਾਂ ਤੱਕ ਜਾਰੀ ਰਹੇ। ਉਨ੍ਹਾਂ ਦੋਵੇਂ ਖਿਡਾਰੀਆਂ ਦੇ ਪਰਿਵਾਰਾਂ ਨਾਲ ਫੋਨ ਉੱਤੇ ਗੱਲਬਾਤ ਕਰ ਕੇ ਵਧਾਈ ਦਿੱਤੀ।

Advertisement