ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਹਿਮਦੀਆ ਜਮਾਤ ਦੇ ਅਧਿਕਾਰੀਆਂ ਨੂੰ ਮਿਲੇ : The Tribune India

ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਹਿਮਦੀਆ ਜਮਾਤ ਦੇ ਅਧਿਕਾਰੀਆਂ ਨੂੰ ਮਿਲੇ

ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਹਿਮਦੀਆ ਜਮਾਤ ਦੇ ਅਧਿਕਾਰੀਆਂ ਨੂੰ ਮਿਲੇ

ਇਕਬਾਲ ਸਿੰਘ ਲਾਲਪੁਰਾ ਅਹਿਮਦੀਆ ਮੁੱਖ ਦਫ਼ਤਰ ਵਿੱਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ।

ਮਕਬੂਲ ਅਹਿਮਦ
ਕਾਦੀਆਂ, 1 ਦਸੰਬਰ

ਇੱਥੇ ਅੱਜ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵੱਲੋਂ ਅਹਿਮਦੀਆ ਹੈੱਡ ਕੁਆਰਟਰ ਕਾਦੀਆਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਅਹਿਮਦੀਆ ਜਮਾਤ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ।

ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਲਾਲਪੁਰਾ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਪਵਿੱਤਰ ਸ਼ਹਿਰ ਵਿੱਚ ਨਤਮਸਤਕ ਹੋਣ ਦਾ ਮਾਣ ਪ੍ਰਾਪਤ ਹੋਇਆ ਹੈ। ਕਾਦੀਆਂ ਇੱਕ ਅਜਿਹਾ ਸ਼ਹਿਰ ਹੈ ਜਿੱਥੇ ਮੁਸਲਿਮ, ਹਿੰਦੂ, ਈਸਾਈ ਅਤੇ ਸਿੱਖ ਭਾਈਚਾਰੇ ਦੇ ਲੋਕਾਂ ਦੀ ਇਕੱਠੇ ਰਹਿਣ ਦੀ ਬਹੁਤ ਵੱਡੀ ਮਿਸਾਲ ਮਿਲਦੀ ਹੈ। ਉਨ੍ਹਾਂ ਕਿਹਾ, ‘‘ਜੀ-20 ਵਿੱਚ ਸਾਨੂੰ ਸਰਦਾਰੀ ਮਿਲੀ ਹੈ ਅਤੇ ਅਸੀਂ ਵਿਸ਼ਵ ਆਗੂ ਬਣ ਕੇ ਉੱਭਰੇ ਹਾਂ ਜੋ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ। ਇਸ ਦਾ ਸਿਹਰਾ ਪ੍ਰਧਾਨ ਮੰਤਰੀ ਨਰਿੰਦਰ ਮੌਦੀ ਜੀ ਨੂੰ ਜਾਂਦਾ ਹੈ। ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਨੂੰ ਅਸੀਂ ਚੰਗੀ ਸਿੱਖਿਆ, ਰੁਜ਼ਗਾਰ ਦੇਣ ਲਈ ਵਚਨਬੱਧ ਹਾਂ। ਕਿਸੇ ਵੀ ਧਰਮ ਦੇ ਨਾਲ ਭੇਦਭਾਵ ਨਾ ਹੋਣੇ, ਇਹ ਮੇਰੀ ਜ਼ਿੰਮੇਵਾਰੀ ਬਣਦੀ ਹੈ।’’ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸਰਕਾਰ ਨੇ ਵਿਦੇਸ਼ਾਂ ਤੋਂ ਇੱਥੇ ਆ ਕੇ ਵੱਸਣ ਵਾਲਿਆਂ ਨੂੰ ਪੰਜ ਸਾਲ ਹੋਣ ’ਤੇ ਭਾਰਤੀ ਨਾਗਰਿਕਤਾ ਦੇਣ ਦਾ ਫ਼ੈਸਲਾ ਲਿਆ ਹੈ।

ਉਨ੍ਹਾਂ ਕਿਹਾ, ‘‘ਜੋ ਵੀ ਵਿਦੇਸ਼ਾਂ ਤੋਂ ਆ ਕੇ ਇੱਥੇ ਵੱਸਦਾ ਹੈ ਉਸ ਦੀ ਸੂਚੀ ਮੇਰੇ ਤੱਕ ਪਹੁੰਚਣ ’ਤੇ ਮੈਂ ਗ੍ਰਹਿ ਮੰਤਰਾਲੇ ਨਾਲ ਗੱਲ ਕਰਾਂਗਾ।’’ ਪਵਿੱਤਰ ਨਗਰੀ ਦੀ ਸਾਫ਼ ਸਫ਼ਾਈ ਬਾਰੇ ਉਨ੍ਹਾਂ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ ਤੇ ਉਹ ਜਲਦੀ ਹੀ ਇਸ ਬਾਰੇ ਪੰਜਾਬ ਸਰਕਾਰ ਨਾਲ ਗੱਲ ਕਰਨਗੇ। ਕਾਦੀਆਂ-ਬਿਆਸ ਰੇਲਵੇ ਲਾਈਨ ਵਿਛਾਉਣ ਬਾਰੇ ਕਿਹਾ ਕਿ ਉਹ ਇਸ ਬਾਰੇ ਕੰਮ ਕਰਨਗੇ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਮੇਜਰ ਸ਼ੇਰਗਿੱਲ, ਸਾਬਕਾ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਗਿੱਲ, ਭਾਜਪਾ ਦੀ ਜ਼ਿਲ੍ਹਾ ਮਹਿਲਾ ਮੋਰਚਾ ਦੀ ਪ੍ਰਧਾਨ ਕੁਲਵਿੰਦਰ ਕੌਰ ਮੌਜੂਦ ਸਨ।

‘ਬੀਬੀ ਜਗੀਰ ਕੌਰ ਨੂੰ 15 ਸਾਲਾਂ ਤੋਂ ਨਹੀਂ ਮਿਲਿਆ’

ਬੀਬੀ ਜਗੀਰ ਕੌਰ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਸ੍ਰੀ ਲਾਲਪੁਰਾ ਨੇ ਕਿਹਾ, ‘‘ਜੇਕਰ ਉਹ ਭਾਜਪਾ ਵਿੱਚ ਆਉਣਾ ਚਾਹੁੰਦੇ ਹਨ ਤਾਂ ਇਹ ਉਨ੍ਹਾਂ ਦੀ ਇੱਛਾ ਹੈ। ਮੈਂ ਤਾਂ ਉਨ੍ਹਾਂ ਨੂੰ ਪਿਛਲੇ 15 ਸਾਲਾਂ ਤੋਂ ਮਿਲਿਆ ਹੀ ਨਹੀਂ ਹਾਂ।’’ 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All