ਪੱਤਰ ਪ੍ਰੇਰਕ
ਤਰਨ ਤਾਰਨ, 22 ਜੁਲਾਈ
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੱਲੋਂ ਇਥੇ ਤਰਨ ਤਾਰਨ, ਫਾਜ਼ਿਲਕਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਸਿਵਲ ਅਤੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਔਰਤਾਂ ਦੇ ਮਸਲਿਆਂ ਦਾ ਤੁਰੰਤ ਹੱਲ ਕੀਤੇ ਜਾਣ ਦੀਆਂ ਹਦਾਇਤਾਂ ਕੀਤੀਆਂ| ਉਨ੍ਹਾਂ ਔਰਤਾਂ ਦੀਆਂ ਮੁਸ਼ਕਿਲਾਂ ਦੀ ਸੁਣਵਾਈ ਲਈ ਵਿਸ਼ੇਸ਼ ਲੋਕ ਅਦਾਲਤ ਵੀ ਲਗਾਈ। ਉਨ੍ਹਾਂ ਔਰਤਾਂ ਦੇ ਮਸਲਿਆਂ ਦਾ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਜ਼ਿਲ੍ਹਾ ਪੱਧਰ ’ਤੇ ਸ਼ਿਕਾਇਤ ਨਿਵਾਰਨ ਕਮੇਟੀਆਂ ਦਾ ਗਠਨ ਕਰਨ ਲਈ ਕਿਹਾ। ਇਸ ਮੌਕੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਤੇ ਐੱਸਐੱਸਪੀ ਧਰੁਮਨ ਐੱਚ ਨਿੰਬਾਲੇ ਸਣੇ ਐੱਸਐੱਸਪੀ ਫਾਜ਼ਿਲਕਾ ਦੀਪਕ ਹਿਲੋਰੀ, ਐੱਸਐੱਸਪੀ ਫਿਰੋਜ਼ਪੁਰ ਭਾਗੀਰਥ ਮੀਨਾ ਆਦਿ ਅਧਿਕਾਰੀ ਹਾਜ਼ਰ ਸਨ|