ਗੁਰਬਖਸ਼ਪੁਰੀ
ਤਰਨ ਤਾਰਨ, 29 ਅਗਸਤ
ਕੰਬਾਈਨ ਸੰਘਰਸ਼ ਕਮੇਟੀ ਪੰਜਾਬ ਦੀ ਸਥਾਨਕ ਬਲਾਕ ਇਕਾਈ ਦੀ ਅੱਜ ਇਥੇ ਇਕ ਮੀਟਿੰਗ ਹੋਈ, ਜਿਸ ਦੌਰਾਨ ਸਰਕਾਰ ਵੱਲੋਂ ਨਿਰਧਾਰਿਤ ਨਿਯਮਾਂ ਦੀ ਉਲੰਘਣਾ ਦੇ ਨਾਂ ਹੇਠ ਉਨ੍ਹਾਂ ਨੂੰ ਛੇ-ਛੇ ਸਾਲ ਦੀ ਕੈਦ ਅਤੇ ਭਾਰੀ ਜੁਰਮਾਨੇ ਪਾਉਣ ਦੇ ਜਾਰੀ ਕੀਤੇ ਪੱਤਰ ਖ਼ਿਲਾਫ਼ ਪੰਜਾਬ ਪ੍ਰਦੂਸ਼ਣ ਕੰਟਰੋਲ ਦੇ ਬੋਰਡ ਦੇ ਚੇਅਰਮੈਨ ਕਾਹਨ ਸਿੰਘ ਪੰਨੂ ਦੀ ਅਰਥੀ ਸਾੜੀ ਗਈ| ਜਥੇਬੰਦੀ ਦੇ ਬਲਾਕ ਪ੍ਰਧਾਨ ਗੁਰਪਾਲ ਸਿੰਘ ਪੰਡੋਰੀ ਦੀ ਅਗਵਾਈ ਵਿੱਚ ਹੋਈ ਇਸ ਮੀਟਿੰਗ ਨੂੰ ਹੋਰਨਾਂ ਤੋਂ ਇਲਾਵਾ ਜਥੇਬੰਦੀ ਦੇ ਆਗੂ ਰਣਜੀਤ ਸਿੰਘ, ਬਾਬਾ ਸਰਵਣ ਸਿੰਘ, ਬਗੀਚਾ ਸਿੰਘ ਨੇ ਸੰਬੋਧਨ ਕੀਤਾ| ਬੁਲਾਰਿਆਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਮੁੱਖ ਸਕੱਤਰ ਕਾਹਨ ਸਿੰਘ ਪੰਨੂ ਆਏ ਸਾਲ ਕੰਬਾਈਨਾਂ ਦੇ ਮਾਲਕਾਂ ਖ਼ਿਲਾਫ਼ ਐੱਸਐੱਸਐੱਮਐੱਸ ਆਦਿ ਲਗਵਾਉਣ ਤੋਂ ਲੈ ਕੇ ਕੇ ਹੋਰ ਤਰ੍ਹਾਂ ਦੇ ਫੁਰਮਾਨ ਜਾਰੀ ਕਰਦੇ ਆ ਰਹੇ ਹਨ, ਜਿਸ ਨਾਲ ਕਣਕ-ਝੋਨਾ ਆਦਿ ਫਸਲਾਂ ਦੀ ਵਢਾਈ ਮੌਕੇ ਕਿਸਾਨਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ|