ਅੰਮ੍ਰਿਤਸਰ (ਪੱਤਰ ਪ੍ਰੇਰਕ): ਨਗਰ ਨਿਗਮ ਦੇ ਫਾਇਰ ਬ੍ਰਿਗੇਡ ਵਿਭਾਗ ਨੂੰ ਅਪਗ੍ਰੇਡ ਕਰਨ ਲਈ ਸਮਾਰਟ ਸਿਟੀ ਮਿਸ਼ਨ ਤਹਿਤ 8.50 ਕਰੋੜ ਦੀ ਲਾਗਤ ਨਾਲ ਖ਼ਰੀਦੀ ਗਈ ਏਰੀਅਲ ਲੈਡਰ ਹਾਈਡਰੌਲਿਕ ਪਲੇਟਫਾਰਮ ਮਸ਼ੀਨ ਨੂੰ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਨਗਰ ਨਿਗਮ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮਸ਼ੀਨ ਚਲਾਉਣ ਦੀ ਸਿਖਲਾਈ ਵੀ ਮਸ਼ੀਨ ਬਣਾਉਣ ਵਾਲੀ ਕੰਪਨੀ ਵੱਲੋਂ ਦਿੱਤੀ ਜਾਵੇਗੀ ਅਤੇ ਫਾਇਰ ਬ੍ਰਿਗੇਡ ਵਿਭਾਗ ਵੱਲੋਂ ਪਹਿਲਾਂ ਹੀ ਪ੍ਰਾਪਤ ਕੀਤੇ ਗਏ ਵਾਟਰ ਬ੍ਰਾਊਜ਼ਰ ਟੈਂਡਰ ਨੂੰ ਇਸ ਮਸ਼ੀਨ ਨਾਲ ਜੋੜ ਕੇ 70 ਮੀਟਰ ਦੀ ਉਚਾਈ ਤੱਕ ਅੱਗ ਲੱਗਣ ’ਤੇ ਕਾਬੂ ਪਾਇਆ ਜਾ ਸਕੇਗਾ।