ਨੌਜਵਾਨ ਦੀ ਭੇਤਭਰੀ ਹਾਲਤ ’ਚ ਮੌਤ : The Tribune India

ਨੌਜਵਾਨ ਦੀ ਭੇਤਭਰੀ ਹਾਲਤ ’ਚ ਮੌਤ

ਨੌਜਵਾਨ ਦੀ ਭੇਤਭਰੀ ਹਾਲਤ ’ਚ ਮੌਤ

ਮ੍ਰਿਤਕ ਸੰਨੀ ਕੁਮਾਰ ਦੀ ਫਾਈਲ ਫੋਟੋ।

ਹਰਜੀਤ ਸਿੰਘ ਪਰਮਾਰ
ਬਟਾਲਾ, 10 ਜਨਵਰੀ

ਸਥਾਨਕ ਮੁਹੱਲਾ ਗੁਰੂ ਨਾਨਕ ਨਗਰ ਵਿੱਚ ਇੱਕ ਬੰਦ ਘਰ ’ਚੋਂ ਨੌਜਵਾਨ ਦੀ ਲਾਸ਼ ਮਿਲੀ ਹੈ। ਜਾਣਕਾਰੀ ਅਨੁਸਾਰ ਭੇਤਭਰੀ ਹਾਲਤ ਵਿੱਚ ਮਿਲੀ ਲਾਸ਼ ਕਾਫੀ ਹੱਦ ਤੱਕ ਗਲ਼-ਸੜ ਚੁੱਕੀ ਹੈ ਅਤੇ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਉਸ ਦੀ ਮੌਤ ਕਈ ਦਿਨ ਪਹਿਲਾਂ ਹੋ ਚੁੱਕੀ ਹੈ। ਮ੍ਰਿਤਕ ਦੀ ਪਛਾਣ ਸੰਨੀ ਕੁਮਾਰ ਪੁੱਤਰ ਨਰਿੰਦਰ ਪਾਲ ਵਾਸੀ ਦੁੰਬੀਵਾਲ ਬਟਾਲਾ ਵਜੋਂ ਹੋਈ ਹੈ। ਸੂਚਨਾ ਮਿਲਣ ’ਤੇ ਥਾਣਾ ਸਿਵਲ ਲਾਈਨਜ਼ ਦੀ ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜਿਆ ਅਤੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। ਵੇਰਵਿਆਂ ਅਨੁਸਾਰ ਸੰਨੀ ਕੁਮਾਰ ਕਰੀਬ ਚਾਰ ਸਾਲਾਂ ਤੋਂ ਉਕਤ ਘਰ ਵਿੱਚ ਇੱਕ ਔਰਤ ਨਾਲ ਲਿਵ-ਇਨ-ਰਿਲੇਸ਼ਨ ਵਿੱਚ ਰਹਿ ਰਿਹਾ ਸੀ। ਇਸ ਸਬੰਧੀ ਮ੍ਰਿਤਕ ਦੇ ਭਰਾ ਵਿਕਾਸ ਕੁਮਾਰ ਨੇ ਦੱਸਿਆ ਕਿ ਉਸ ਨੇ ਆਪਣੇ ਛੋਟੇ ਭਰਾ ਸੰਨੀ ਕੁਮਾਰ ਨੂੰ ਕਈ ਵਾਰ ਘਰ ਵਾਪਸ ਲਿਆਉਣ ਦੀ ਕੋਸ਼ਿਸ਼ ਕੀਤੀ ਪਰ ਉਸ ਨੇ ਉਨ੍ਹਾਂ ਦੀ ਗੱਲ ਨਹੀਂ ਮੰਨੀ। ਉਸ ਨੇ ਦੱਸਿਆ ਕਿ ਸੋਮਵਾਰ ਨੂੰ ਉਕਤ ਔਰਤ ਨੇ ਫੋਨ ਕਰ ਕੇ ਦੱਸਿਆ ਕਿ ਸੰਨੀ ਦਾ ਫੋਨ ਬੰਦ ਆ ਰਿਹਾ ਹੈ ਅਤੇ ਉਸ ਨਾਲ ਸੰਪਰਕ ਨਹੀਂ ਹੋ ਰਿਹਾ। ਇਸ ਉਪਰੰਤ ਉਹ ਭਾਲ ਕਰਦਿਆਂ ਰਾਤ ਨੂੰ ਉਕਤ ਘਰ ਵਿੱਚ ਸੰਨੀ ਨੂੰ ਵੇਖਣ ਆਏ ਤਾਂ ਘਰ ਦਾ ਦਰਵਾਜ਼ਾ ਬੰਦ ਸੀ ਅਤੇ ਜਦੋਂ ਖਿੜਕੀ ਰਾਹੀਂ ਵੇਖਿਆ ਤਾਂ ਉਸ ਦੇ ਭਰਾ ਦੀ ਲਾਸ਼ ਬੈੱਡ ’ਤੇ ਪਈ ਸੀ। ਮ੍ਰਿਤਕ ਦੇ ਭਰਾ ਨੇ ਕਥਿਤ ਦੋਸ਼ ਲਾਇਆ ਕਿ ਉਸ ਦੇ ਭਰਾ ਦੀ ਮੌਤ ਵਿੱਚ ਉਕਤ ਔਰਤ ਦਾ ਹੱਥ ਹੈ। ਇਸ ਸਬੰਧੀ ਥਾਣਾ ਸਿਵਲ ਲਾਈਨਜ਼ ਦੇ ਮੁਖੀ ਕੁਲਵੰਤ ਸਿੰਘ ਨੇ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲੀ ਕਾਰਨਾਂ ਦੀ ਪੁਸ਼ਟੀ ਹੋਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਲੁਤਰੋ ਦੇ ਪੁਆੜੇ...

ਲੁਤਰੋ ਦੇ ਪੁਆੜੇ...

ਰਾਜ ਰਾਣੀ

ਰਾਜ ਰਾਣੀ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਅਤੇ ਲੋਕਰਾਜ

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਅਤੇ ਲੋਕਰਾਜ

ਸ਼ਹਿਰ

View All