ਡਿਪਟੀ ਕਮਿਸ਼ਨਰ ਨੇ ਸਮੱਸਿਆਵਾਂ ਸੁਣੀਆਂ
ਪੱਤਰ ਪ੍ਰੇਰਕ ਧਾਰੀਵਾਲ, 11 ਜੁਲਾਈ ਪਿੰਡ ਕੋਟ ਸੰਤੋਖ ਰਾਏ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਮਿਸ਼ਨ ‘ਅਬਾਦ’ ਤਹਿਤ ਵਿਸ਼ੇਸ਼ ਜਨ ਸੁਣਵਾਈ ਕੈਂਪ ਲਗਾਇਆ ਗਿਆ। ਕੈਂਪ ਵਿੱਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ...
Advertisement
ਪੱਤਰ ਪ੍ਰੇਰਕ
ਧਾਰੀਵਾਲ, 11 ਜੁਲਾਈ
Advertisement
ਪਿੰਡ ਕੋਟ ਸੰਤੋਖ ਰਾਏ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਮਿਸ਼ਨ ‘ਅਬਾਦ’ ਤਹਿਤ ਵਿਸ਼ੇਸ਼ ਜਨ ਸੁਣਵਾਈ ਕੈਂਪ ਲਗਾਇਆ ਗਿਆ। ਕੈਂਪ ਵਿੱਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਐੱਸ.ਡੀ.ਐੱਮ. ਅਮਨਦੀਪ ਕੌਰ ਘੁੰਮਣ ਆਦਿ ਅਧਿਕਾਰੀ ਮੌਜੂਦ ਸਨ। ਅਬਾਦ ਕੈਂਪ ਦੌਰਾਨ ਪਿੰਡ ਕੋਟ ਸੰਤੋਖ ਰਾਏ ਸਣੇ ਆਸ-ਪਾਸ ਦੇ ਪਿੰਡਾਂ ਦੇ 450 ਤੋਂ ਵੱਧ ਲੋਕਾਂ ਨੇ ਸਰਕਾਰ ਦੀਆਂ ਵੱਖ ਵੱਖ ਭਲਾਈ ਯੋਜਨਾਵਾਂ ਦਾ ਲਾਭ ਉਠਾਇਆ। ਮੁਫ਼ਤ ਮੈਡੀਕਲ ਕੈਂਪ ਵਿੱਚ ਮਰੀਜ਼ਾਂ ਦੀ ਮੁੱਢਲੀ ਜਾਂਚ ਕਰਕੇ ਸਿਹਤ ਵਿਭਾਗ ਨੇ ਲੋੜਵੰਦਾਂ ਨੂੰ ਮੁਫ਼ਤ ਦਵਾਈ ਦਿੱਤੀ। ਢਿਲੋਂ ਸਕੈਨ ਸੈਂਟਰ ਧਾਰੀਵਾਲ ਨੇ ਮੁਫ਼ਤ ਸਕੈਨਿੰਗ ਕੈਂਪ ਲਗਾਇਆ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਚੇਅਰਮੈਨ ਜਗਰੂਪ ਸੇਖਵਾਂ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ।
Advertisement
×