ਸਿੱਖਿਆ ਮੰਤਰੀ ਦੀ ‘ਬਦਸਲੂਕੀ’ ਤੋਂ ਮੁਲਾਜ਼ਮ ਭੜਕੇ : The Tribune India

ਸਿੱਖਿਆ ਮੰਤਰੀ ਦੀ ‘ਬਦਸਲੂਕੀ’ ਤੋਂ ਮੁਲਾਜ਼ਮ ਭੜਕੇ

ਵੱਖ-ਵੱਖ ਥਾਈਂ ਅਰਥੀਆਂ ਫੂਕੀਆਂ; ਮੁਲਾਜ਼ਮ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦਾ ਮਾਮਲਾ

ਸਿੱਖਿਆ ਮੰਤਰੀ ਦੀ ‘ਬਦਸਲੂਕੀ’ ਤੋਂ ਮੁਲਾਜ਼ਮ ਭੜਕੇ

ਹੁਸ਼ਿਆਰਪੁਰ ਵਿੱਚ ਸਿੱਖਿਆ ਮੰਤਰੀ ਦੀ ਅਰਥੀ ਫੂਕ ਕੇ ਰੋਸ ਪ੍ਰਗਟਾਉਂਦੇ ਹੋਏ ਮੁਲਾਜ਼ਮ। -ਫੋਟੋ: ਹਰਪ੍ਰੀਤ ਕੌਰ

ਪੱਤਰ ਪ੍ਰੇਰਕ

ਹੁਸ਼ਿਆਰਪੁਰ, 25 ਮਈ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਮਿੱਡ-ਡੇਅ ਮੀਲ ਵਰਕਰਾਂ ਦੀ ਮੀਟਿੰਗ ਵਿਚ ਆਗੂਆਂ ਨਾਲ ਕੀਤੀ ਬਦਸਲੂਕੀ ਅਤੇ ਮਿੱਡ ਡੇਅ ਮੀਲ ਆਗੂਆਂ ਤੇ ਪ.ਸ.ਸ.ਫ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਨੂੰ ਗ੍ਰਿਫ਼ਤਾਰ ਕਰਵਾਉਣ ਵਿਰੁੱਧ ਸੂਬੇ ਦੇ ਮੁਲਾਜ਼ਮਾਂ ਅੰਦਰ ਭਾਰੀ ਰੋਸ ਜਾਗਿਆ ਹੈ ਅਤੇ ਸਮੁੱਚੀ ਮੁਲਾਜ਼ਮ ਜਮਾਤ ਸਿਖਿਆ ਮੰਤਰੀ ਵਿਰੁੱਧ ਸੰਗਰਸ਼ ਦੇ ਮੈਦਾਨ ਵਿਚ ਆ ਗਈ ਹੈ। ਸੰਘਰਸ਼ ਦੇ ਪਹਿਲੇ ਪੜਾਅ ਵਿਚ ਪੰਜਾਬ ਪੰਜਾਬ ਭਰ ਵਿਚ ਰੋਸ ਰੈਲੀਆਂ ਕੀਤੀਆਂ ਗਈਆਂ ਤੇ ਸਿੱਖਿਆ ਮੰਤਰੀ ਦੇ ਪੁਤਲੇ ਫੂਕੇ ਗਏ। ਹੁਸ਼ਿਆਰਪੁਰ ਵਿਚ ਸ਼ਹੀਦ ਊਧਮ ਸਿੰਘ ਪਾਰਕ ਵਿਚ ਤਹਿਸੀਲ ਪ੍ਰਧਾਨ ਰਾਜ ਕੁਮਾਰ ਦੀ ਅਗਵਾਈ ਹੇਠ ਵਿਸ਼ਾਲ ਤਹਿਸੀਲ ਪੱਧਰੀ ਰੈਲੀ ਕੀਤੀ ਗਈ।

ਰੈਲੀ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਸ਼ਹੀਦ ਭਗਤ ਸਿੰਘ ਦਾ ਨਾਂ ਵਰਤ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੰਤਰੀਆਂ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਹੱਲ ਕਰਨ ਦੀ ਥਾਂ ਹੈਂਕੜ ਭਰਪੂਰ ਵਤੀਰਾ ਵਰਤਿਆ ਜਾ ਰਿਹਾ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਜੇ ਸਿੱਖਿਆ ਮੰਤਰੀ ਨੂੰ ਅਹੁਦੇ ਤੋਂ ਨਾ ਹਟਾਇਆ ਗਿਆ ਤਾਂ ਸਮੂਹ ਮੰਤਰੀਆਂ ਵਿਰੁੱਧ ਸੰਘਰਸ਼ ਐਲਾਨਿਆ ਜਾਵੇਗਾ ਅਤੇ ਸੰਘਰਸ਼ ਪੂਰੇ ਪੰਜਾਬ ਵਿਚ ਤਿੱਖਾ ਕੀਤਾ ਜਾਵੇਗਾ। ਰੈਲੀ ਉਪਰੰਤ ਸ਼ਹਿਰ ਵਿਚ ਮਾਰਚ ਕਰਕੇ ਫਗਵਾੜਾ ਚੌਕ ਵਿਚ ਸਿਖਿਆ ਮੰਤਰੀ ਦੀ ਅਰਥੀ ਫੂਕੀ ਗਈ ਤੇ ਮੰਤਰੀ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਰੈਲੀ ਨੂੰ ਹੋਰਨਾਂ ਤੋਂ ਇਲਾਵਾ ਸਤੀਸ਼ ਰਾਣਾ, ਪ੍ਰਿੰਸੀਪਲ ਅਮਨਦੀਪ ਸ਼ਰਮਾ, ਇੰਦਰਜੀਤ ਵਿਰਦੀ, ਪਵਨ ਕੁਮਾਰ, ਸੰਜੀਵ ਧੂਤ, ਮਨਜੀਤ ਬਾਜਵਾ, ਹਰਨਿੰਦਰ ਕੌਰ, ਬਲਵਿੰਦਰ ਕੌਰ, ਰਾਕੇਸ਼ ਕੁਮਾਰ, ਗੁਰਪ੍ਰੀਤ ਸਿੰਘ, ਡਾ. ਸੁਖਦੇਵ ਢਿੱਲੋਂ ਆਦਿ ਨੇ ਵੀ ਸੰਬੋਧਨ ਕੀਤਾ।

ਤਲਵਾੜਾ (ਪੱਤਰ ਪ੍ਰੇਰਕ): ਇੱਥੇ ਪੰਜਾਬ ਸੁਬਾਰਡੀਨੇਟ ਸਰਵਿਸਿਸ ਫੈਡਰੇਸ਼ਨ (ਪਸਸਫ਼) ਦੇ ਬੈਨਰ ਹੇਠਾਂ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਖ਼ਿਲਾਫ਼ ਰੋਸ ਰੈਲ਼ੀ ਕੱਢੀ। ਉਪਰੰਤ ਅਰਥੀ ਫੂਕ ਮੁਜ਼ਾਹਰਾ ਕੀਤਾ। ਸਥਾਨਕ ਬੀਡੀਪੀਓ ਦਫ਼ਤਰ ਕੰਪਲੈਕਸ ਸਾਹਮਣੇ ਰੋਸ ਰੈਲ਼ੀ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਬੀਤੇ ਦਿਨ ਮਿੱਡ-ਡੇਅ ਮੀਲ ਵਰਕਰਜ਼ ਯੂਨੀਅਨ, ਪੰਜਾਬ ਦੀ ਅਗਵਾਈ ਕਰ ਰਹੇ ਪਸਸਫ਼ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਨਾਲ ਜਥੇਬੰਦੀ ਦੀ ਮੀਟਿੰਗ ਦੌਰਾਨ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਕੀਤੀ ਬਦਸਲੂਕੀ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਨਿਖੇਧੀ ਕੀਤੀ। ਆਗੂਆਂ ਨੇ ਦੱਸਿਆ ਕਿ ਮਿੱਡ-ਡੇਅ-ਮੀਲ ਵਰਕਰਜ਼ ਯੂਨੀਅਨ, ਪੰਜਾਬ ਦੀ ਆਨੰਦਪੁਰ ਸਾਹਿਬ ਵਿਖੇ ਸੂੁਬਾ ਪੱਧਰੀ ਰੈਲ਼ੀ ਉਪਰੰਤ ਸਿੱਖਿਆ ਮੰਤਰੀ ਨੇ ਜਥੇਬੰਦੀ ਨੂੰ ਚੰਡੀਗੜ੍ਹ ਵਿਖੇ ਲਿਖਤੀ ਮੀਟਿੰਗ ਦਾ ਸਮਾਂ ਦਿੱਤਾ ਸੀ, ਲੰਘੇ ਕੱਲ੍ਹ ਜਥੇਬੰਦੀ ਦੇ ਵਫ਼ਦ ਨਾਲ ਪਸਸਫ਼ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਅਤੇ ਸਾਥੀ ਗੁਰਬਿੰਦਰ ਸਿੰਘ ਮੀਟਿੰਗ ਲਈ ਪੰਜਾਬ ਭਵਨ ਗਏ ਤਾਂ ਸਿੱਖਿਆ ਮੰਤਰੀ ਨੇ ਹਰਜੋਤ ਬੈਂਸ ਨੇ ਘਟੀਆ ਹਰਕਤਾਂ ’ਤੇ ਉਤਰਦਿਆਂ ਪਸਸਫ਼ ਆਗੂਆਂ ਨੂੰ ਮੀਟਿੰਗ ’ਚ ਆਉਣ ਤੋਂ ਮਨ੍ਹਾ ਕਰ ਦਿੱਤਾ। ਜਦੋਂ ਮਿੱਡ ਡੇਅ ਮੀਲ ਵਰਕਰਜ਼ ਯੂਨੀਅਨ ਦੇ ਆਗੂਆਂ ਨੇ ਪਸਸਫ਼ ਆਗੂਆਂ ਨਾਲ ਮੀਟਿੰਗ ’ਚ ਜਾਣ ਦੀ ਗੱਲ ਆਖੀ ਗਈ ਤਾਂ ਸਿੱਖਿਆ ਮੰਤਰੀ ਦੇ ਕਹਿਣ ’ਤੇ ਪੁਲੀਸ ਕਰਮਚਾਰੀਆਂ ਵੱਲੋਂ ਪਸਸਫ਼ ਆਗੂਆਂ ਨਾਲ ਬਦਸਲੂਕੀ ਕੀਤੀ ਗਈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਬੁਲਾਰਿਆਂ ਨੇ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਨਾਂ ’ਤੇ ਵੋਟਾਂ ਹਾਸਲ ਕਰ ਸੱਤਾ ’ਚ ਆਈ ‘ਆਪ’ ਸਰਕਾਰ ’ਤੇ ਹੱਕ ਮੰਗਦੇ ਲੋਕਾਂ ਦੀ ਆਵਾਜ਼ ਨੂੰ ਡੰਡੇ ਦੇ ਜ਼ੋਰ ਨਾਲ ਦਬਾਉਣ ਦੇ ਦੋਸ਼ ਲਗਾਏ। ਉਪਰੰਤ ਰਾਏ ਸਾਹਿਬ ਚੌਧਰੀ ਗਿਆਨ ਸਿੰਘ ਚੌਕ ’ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਰਥੀ ਫੂਕ ਰੋਸ ਪ੍ਰਗਟਾਇਆ। ਇਸ ਮੌਕੇ ਰਾਜੀਵ ਸ਼ਰਮਾ, ਨਰੇਸ਼ ਮਿੱਡਾ, ਵਰਿੰਦਰ ਵਿੱਕੀ, ਜਸਵੀਰ ਤਲਵਾੜਾ, ਗਿਆਸ ਸਿੰਘ ਗੁਪਤਾ, ਸ਼ਾਮ ਸਿੰਘ, ਕੰਚਨ ਕੁਮਾਰੀ ਆਦਿ ਨੇ ਸੰਬੋਧਨ ਕੀਤਾ।

ਪਠਾਨਕੋਟ (ਪੱਤਰ ਪ੍ਰੇਰਕ): ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਨੇ ਮੀਟਿੰਗ ਵਿੱਚ ਆਉਣ ਤੋਂ ਮਨਾ ਕਰਨ ਤੇ ਪੁਲੀਸ ਵੱਲੋਂ ਬਦਸਲੂਕੀ ਕਰਨ ਤੇ ਗ੍ਰਿਫਤਾਰ ਕਰਨ ਖਿਲਾਫ ਡੀਸੀ ਦਫਤਰ ਮੂਹਰੇ ਸਿੱਖਿਆ ਮੰਤਰੀ ਹਰਜੋਤ ਬੈਂਸ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਪੰਜਾਬ ਅਤੇ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ ਗਿਆ। ਇਸ ਰੋਸ ਪ੍ਰਦਰਸ਼ਨ ਵਿੱਚ ਮਿੱਡ ਡੇਅ ਮੀਲ ਵਰਕਰਜ਼ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਸੰਤੋਸ਼ ਪਾਸੀ ਹਾਜ਼ਰ ਹੋਈ। ਜਦ ਕਿ ਪ੍ਰਧਾਨ ਰਵੀ ਦੱਤ ਸ਼ਰਮਾ, ਸੁਭਾਸ਼ ਚੰਦਰ, ਸੰਤੋਸ਼ ਪਾਸੀ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਮੁੱਢਲੇ ਅਧਿਕਾਰਾਂ ਨੂੰ ਦਾ ਘਾਣ ਕਰ ਰਹੀ ਹੈ ਜਿਸ ਦੀ ਉਹ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਨ।

ਗੜ੍ਹਸ਼ੰਕਰ (ਪੱਤਰ ਪ੍ਰੇਰਕ): ਸਥਾਨਕ ਗਾਂਧੀ ਪਾਰਕ ਵਿੱਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਅਤੇ ਹੋਰ ਜਨਤਕ ਜਥੇਬੰਦੀਆਂ ਵੱਲੋਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਇਕ ਦਿਨ ਪਹਿਲਾਂ ਮੁਲਾਜ਼ਮ ਆਗੂਆਂ ਨਾਲ ਕੀਤੀ ਬਦਸਲੂਕੀ ਦੇ ਰੋਸ ਵੱਜੋਂ ਅੱਜ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ ਗਿਆ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਤਾਨਾਸ਼ਾਹ ਆਗੂਆਂ ਦੀ ਸਰਕਾਰ ਹੈ ਜਿਸ ਨੇ ਮੁਲਾਜ਼ਮਾਂ ਦੇ ਹੱਕਾਂ ਦਾ ਘਾਣ ਕੀਤਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਧਿਆਤਮਕ ਸਨਅਤ ਦੀ ਸੁਪਰ ਮਾਰਕਿਟ

ਅਧਿਆਤਮਕ ਸਨਅਤ ਦੀ ਸੁਪਰ ਮਾਰਕਿਟ

ਜਿੱਥੇ ਗਿਆਨ ਆਜ਼ਾਦ ਹੈ...

ਜਿੱਥੇ ਗਿਆਨ ਆਜ਼ਾਦ ਹੈ...

ਖੁਰਾਕੀ ਕੀਮਤਾਂ ਅਤੇ ਕਿਸਾਨਾਂ ਦਾ ਸੰਕਟ

ਖੁਰਾਕੀ ਕੀਮਤਾਂ ਅਤੇ ਕਿਸਾਨਾਂ ਦਾ ਸੰਕਟ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਮੁੱਖ ਖ਼ਬਰਾਂ

ਮਹਿਲਾ ਪਹਿਲਵਾਨ ਨੂੰ ਬ੍ਰਿਜ ਭੂਸ਼ਨ ਦੇ ਦਫ਼ਤਰ ਲੈ ਕੇ ਗਈ ਪੁਲੀਸ

ਮਹਿਲਾ ਪਹਿਲਵਾਨ ਨੂੰ ਬ੍ਰਿਜ ਭੂਸ਼ਨ ਦੇ ਦਫ਼ਤਰ ਲੈ ਕੇ ਗਈ ਪੁਲੀਸ

ਛੇੜਛਾੜ ਦੀ ਘਟਨਾ ਦੇ ਦ੍ਰਿਸ਼ ਮੁੜ ਰਚੇ; ਵਿਨੇਸ਼ ਫੋਗਾਟ ਵੱਲੋਂ ਮੀਡੀਆ ਰਿਪ...

ਐੱਨਸੀਪੀ ਆਗੂ ਸ਼ਰਦ ਪਵਾਰ ਨੂੰ ‘ਜਾਨੋਂ ਮਾਰਨ’ ਦੀ ਧਮਕੀ

ਐੱਨਸੀਪੀ ਆਗੂ ਸ਼ਰਦ ਪਵਾਰ ਨੂੰ ‘ਜਾਨੋਂ ਮਾਰਨ’ ਦੀ ਧਮਕੀ

ਸ਼ਿਵ ਸੈਨਾ ਆਗੂ ਸੰਜੈ ਰਾਊਤ ਨੇ ਵੀ ਧਮਕੀ ਮਿਲਣ ਦਾ ਕੀਤਾ ਦਾਅਵਾ; ਸੁਪ੍ਰਿ...

ਖੁਫ਼ੀਆ ਦਸਤਾਵੇਜ਼ਾਂ ਦੇ ਮਾਮਲੇ ਵਿੱਚ ਟਰੰਪ ’ਤੇ ਦੋਸ਼ ਲੱਗੇ

ਖੁਫ਼ੀਆ ਦਸਤਾਵੇਜ਼ਾਂ ਦੇ ਮਾਮਲੇ ਵਿੱਚ ਟਰੰਪ ’ਤੇ ਦੋਸ਼ ਲੱਗੇ

ਅਪਰਾਧਿਕ ਦੋਸ਼ਾਂ ’ਚ ਘਿਰਨ ਵਾਲੇ ਪਹਿਲੇ ਸਾਬਕਾ ਰਾਸ਼ਟਰਪਤੀ

ਮੇਰੇ ਕੋਰਟ ਮਾਰਸ਼ਲ ਦੀਆਂ ਤਿਆਰੀਆਂ ਮੁਕੰਮਲ: ਇਮਰਾਨ

ਮੇਰੇ ਕੋਰਟ ਮਾਰਸ਼ਲ ਦੀਆਂ ਤਿਆਰੀਆਂ ਮੁਕੰਮਲ: ਇਮਰਾਨ

ਫੌਜੀ ਅਦਾਲਤ ਵਿੱਚ ਇੱਕ ਗ਼ੈਰ-ਫੌਜੀ ਦੀ ਸੁਣਵਾਈ ਨੂੰ ਪਾਕਿਸਤਾਨ ਵਿੱਚ ‘ਲ...

ਸ਼ਹਿਰ

View All