ਮ੍ਰਿਤਕ ਦੇ ਪਰਿਵਾਰ ਨੇ ਲਾਸ਼ ਸੜਕ ’ਤੇ ਰੱਖ ਕੇ ਜਾਮ ਲਾਇਆ

ਮ੍ਰਿਤਕ ਦੇ ਪਰਿਵਾਰ ਨੇ ਲਾਸ਼ ਸੜਕ ’ਤੇ ਰੱਖ ਕੇ ਜਾਮ ਲਾਇਆ

ਪੀੜਤ ਪਰਿਵਾਰ ਦੇ ਮੈਂਬਰ ਲਾਸ਼ ਸੜਕ ’ਤੇ ਰੱਖ ਕੇ ਇਨਸਾਫ਼ ਦੀ ਮੰਗ ਕਰਦੇ ਹੋਏ।

ਦਿਲਬਾਗ ਸਿੰਘ ਗਿੱਲ

ਅਟਾਰੀ, 23 ਨਵੰਬਰ

ਸਰਹੱਦੀ ਕਸਬਾ ਅਟਾਰੀ ’ਚ ਬੀਤੇ ਦਿਨ ਟਰੈਕਟਰ ਦੀ ਲਪੇਟ ਵਿੱਚ ਆਉਣ ਕਾਰਨ ਸਥਾਨਕ ਵਾਸੀ ਸ਼ਬੇਗ ਸਿੰਘ ਦੀ ਮੌਤ ਹੋ ਗਈ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਇਨਸਾਫ਼ ਨਾ ਮਿਲਣ ਕਾਰਨ ਅੱਜ ਕਸਬਾ ਵਾਸੀਆਂ ਸਣੇ ਅਟਾਰੀ-ਝਬਾਲ ਸੜਕ ’ਤੇ ਮ੍ਰਿਤਕ ਸ਼ਬੇਗ ਸਿੰਘ ਦੀ ਲਾਸ਼ ਰੱਖ ਕੇ ਜਾਮ ਲਾਇਆ।

ਇਸ ਮੌਕੇ ਮ੍ਰਿਤਕ ਦੇ ਪੁੱਤਰ ਜਤਿੰਦਰ ਸਿੰਘ ਤੇ ਸੂਰਜ ਸਿੰਘ ਨੇ ਕਿਹਾ ਕਿ ਅੱਜ ਉਨ੍ਹਾਂ ਦੇ ਪਿਤਾ ਦੀ ਮੌਤ ਨੂੰ ਦੂਜਾ ਦਿਨ ਹੋ ਗਿਆ ਹੈ ਪਰ ਪੁਲੀਸ ਵੱਲੋਂ ਟਰੈਕਟਰ ਮਾਲਕ ਨੂੰ ਹਿਰਾਸਤ ਵਿੱਚ ਨਹੀਂ ਲਿਆ ਗਿਆ। ਉਨ੍ਹਾਂ ਮੰਗ ਕੀਤੀ ਕਿ ਟਰੈਕਟਰ ਮਾਲਕ ਬੱਬੂ ਪੁੱਤਰ ਅਰਜਨ ਸਿੰਘ ਵਾਸੀ ਨੇਸ਼ਟਾ ਨੂੰ ਹਿਰਾਸਤ ਵਿੱਚ ਲੈ ਕੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਇਸ ਮੌਕੇ ਵਾਲਮੀਕਿ ਧੂਣਾ ਟਰੱਸਟ ਦੇ ਚੇਅਰਮੈਨ ਓਮ ਪ੍ਰਕਾਸ਼ ਗੱਬਰ ਨੇ ਕਿਹਾ ਕਿ ਉਨ੍ਹਾਂ ਦੀ ਟਰੱਸਟ ਅਤੇ ਮ੍ਰਿਤਕ ਦੇ ਪਰਿਵਾਰ ਦੀ ਮੰਗ ਹੈ ਕਿ ਟਰੈਕਟਰ ਮਾਲਕ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰ ਕੇ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ ਉਦੋਂ ਤੱਕ ਸ਼ਬੇਗ ਸਿੰਘ ਦੀ ਲਾਸ਼ ਸੜਕ ’ਤੇ ਰੱਖ ਕੇ ਸੰਘਰਸ਼ ਜਾਰੀ ਰਹੇਗਾ।

ਇਸ ਮੌਕੇ ਸਬ ਇੰਸਪੈਕਟਰ ਹਰਦੀਪ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਕਾਨੂੰਨ ਦੇ ਹਿਸਾਬ ਨਾਲ ਜੋ ਧਾਰਾ ਲਗਦੀ ਹੈ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਫਿਰ ਵੀ ਇਸ ਮਾਮਲੇ ਵਿਚ ਕਾਨੂੰਨੀ ਮਾਹਿਰਾਂ ਦੀ ਸਲਾਹ ਲਈ ਜਾਵੇਗੀ। ਉਨ੍ਹਾਂ ਟਰੈਕਟਰ ਮਾਲਕ ਦੀ ਭਾਲ ਜਾਰੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਲੋਕ ਸ਼ਕਤੀ ਨਾਲ ਜਿੱਤੇਗਾ ਕਿਸਾਨ ਅੰਦੋਲਨ

ਲੋਕ ਸ਼ਕਤੀ ਨਾਲ ਜਿੱਤੇਗਾ ਕਿਸਾਨ ਅੰਦੋਲਨ

ਮਨੁੱਖੀ ਬਰਾਬਰੀ ਵਾਲੇ ਸਮਾਜ ਦੇ ਸਿਰਜਕ ਗੁਰੂ ਗੋਬਿੰਦ ਸਿੰਘ

ਮਨੁੱਖੀ ਬਰਾਬਰੀ ਵਾਲੇ ਸਮਾਜ ਦੇ ਸਿਰਜਕ ਗੁਰੂ ਗੋਬਿੰਦ ਸਿੰਘ

ਭਾਈ ਨੰਦ ਲਾਲ ਦੀ ਦ੍ਰਿਸ਼ਟੀ ’ਚ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ

ਭਾਈ ਨੰਦ ਲਾਲ ਦੀ ਦ੍ਰਿਸ਼ਟੀ ’ਚ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ

ਹਿਮਾਲੀਆ ਦਾ ਇਨਸਾਨੀ ਸੰਸਾਰ ਤੇ ਕਿਰਦਾਰ...

ਹਿਮਾਲੀਆ ਦਾ ਇਨਸਾਨੀ ਸੰਸਾਰ ਤੇ ਕਿਰਦਾਰ...

ਸ਼ਹਿਰ

View All