ਫੁਟਬਾਲ ਟੀਮ ਨੇ ਕਾਂਸੀ ਦਾ ਤਗ਼ਮਾ ਜਿੱਤਿਆ
ਮੌਂਟੇਸਰੀ ਕੈਂਬਰਿਜ ਸਕੂਲ ਦੀ ਅੰਡਰ-14 ਲੜਕਿਆਂ ਦੀ ਫੁਟਬਾਲ ਟੀਮ ਨੇ 12ਵੀਆਂ ਜ਼ਿਲ੍ਹਾ ਸਕੂਲ ਖੇਡਾਂ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ। ਪ੍ਰਿੰਸੀਪਲ ਰਸ਼ਮੀ ਆਹਲੂਵਾਲੀਆ ਅਨੁਸਾਰ ਇਹ ਖੇਡਾਂ ਡਲਹੌਜ਼ੀ ਪਬਲਿਕ ਸਕੂਲ, ਬਧਾਨੀ ਵਿੱਚ ਹੋਈਆਂ। ਜੇਤੂ ਟੀਮ ਦੇ ਖਿਡਾਰੀਆਂ ਨੂੰ ਇੱਕ ਵਿਸ਼ੇਸ਼ ਸਮਾਰੋਹ ਵਿੱਚ...
Advertisement
ਮੌਂਟੇਸਰੀ ਕੈਂਬਰਿਜ ਸਕੂਲ ਦੀ ਅੰਡਰ-14 ਲੜਕਿਆਂ ਦੀ ਫੁਟਬਾਲ ਟੀਮ ਨੇ 12ਵੀਆਂ ਜ਼ਿਲ੍ਹਾ ਸਕੂਲ ਖੇਡਾਂ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ। ਪ੍ਰਿੰਸੀਪਲ ਰਸ਼ਮੀ ਆਹਲੂਵਾਲੀਆ ਅਨੁਸਾਰ ਇਹ ਖੇਡਾਂ ਡਲਹੌਜ਼ੀ ਪਬਲਿਕ ਸਕੂਲ, ਬਧਾਨੀ ਵਿੱਚ ਹੋਈਆਂ। ਜੇਤੂ ਟੀਮ ਦੇ ਖਿਡਾਰੀਆਂ ਨੂੰ ਇੱਕ ਵਿਸ਼ੇਸ਼ ਸਮਾਰੋਹ ਵਿੱਚ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਿਨੋਦ ਮਹਾਜਨ ਅਤੇ ਉਪ-ਪ੍ਰਧਾਨ ਆਕਾਸ਼ ਮਹਾਜਨ ਵੱਲੋਂ ਸਨਮਾਨਿਆ ਗਿਆ। ਉਨ੍ਹਾਂ ਖਿਡਾਰੀਆਂ ਦੇ ਬੇਮਿਸਾਲ ਸਮਰਪਣ, ਸਖ਼ਤ ਮਿਹਨਤ ਅਤੇ ਖੇਡ ਭਾਵਨਾ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚਾਂ ਨੂੰ ਸਕੂਲ ਦਾ ਨਾਮ ਰੌਸ਼ਨ ਕਰਨ ਲਈ ਵਧਾਈ ਦਿੱਤੀ।
Advertisement