ਪੱਤਰ ਪ੍ਰੇਰਕ
ਅਟਾਰੀ, 21 ਨਵੰਬਰ
ਅਲਾਹਾਬਾਦ ਹਾਈ ਕੋਰਟ ਦੇ ਸਾਬਕਾ ਜੱਜ ਜਨਾਰਧਨ ਸ਼ਾਹੀ ਤੇ ਉਨ੍ਹਾਂ ਦੀ ਪਤਨੀ ਰਜ਼ਨੀ ਸ਼ਾਹੀ ਨੇ ਪਰਿਵਾਰਕ ਮੈਂਬਰਾਂ ਸਣੇ ਅੱਜ ਅਟਾਰੀ ਸਰਹੱਦ ਵਿੱਚ ਝੰਡਾ ਉਤਾਰਨ ਦੀ ਰਸਮ (ਰੀਟਰੀਟ ਸੈਰਾਮਨੀ) ਵੇਖੀ। ਇਸ ਮੌਕੇ ਉਨ੍ਹਾਂ ਅਟਾਰੀ ਸਰਹੱਦ ਵਿੱਚ ਸੀਮਾ ਸੁਰੱਖਿਆ ਸੀਮਾ ਬਲ ਦਾ ਅਜਾਇਬਘਰ, ਸਟੇਡੀਅਮ ਤੇ ਬਾਰਡਰ ਪਿਲਰ ਵੇਖਿਆ ਤੇ ਯਾਦਗਾਰੀ ਤਸਵੀਰਾਂ ਖਿਚਵਾਈਆਂ। ਇਸ ਮੌਕੇ ਅਰੁਣ ਮਾਹਲ ਪ੍ਰੋਟੋਕੋਲ ਅਫ਼ਸਰ ਪੰਜਾਬ ਪੁਲੀਸ ਹਾਜ਼ਰ ਸਨ।