ਕੋਝੀਆਂ ਚਾਲਾਂ ਚਲ ਰਹੀ ਹੈ ਸਰਕਾਰ: ਗਨੀਵ ਮਜੀਠੀਆ
ਵਿਧਾਨ ਸਭਾ ਹਲਕਾ ਮਜੀਠਾ ਤੋਂ ਵਿਧਾਇਕਾ ਗਨੀਵ ਕੌਰ ਮਜੀਠੀਆ ਨੇ ਕਿਹਾ ਕਿ ਮੌਜੂਦਾ ਸਰਕਾਰ ਕਥਿਤ ਬਦਲਾਖੋਰੀ ਦੀ ਨੀਤੀ ਤਹਿਤ ਅਕਾਲੀ ਆਗੂਆਂ ਖਿਲਾਫ ਭਾਵੇਂ ਲੱਖ ਮਾਮਲੇ ਦਰਜ ਕਰ ਲਵੇ ਪਰ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਕਦੇ ਵੀ ਨਹੀਂ ਝੁਕਾ ਸਕਦੀ। ਉਨ੍ਹਾਂ ਹਲਕੇ ਦੇ ਪਿੰਡ ਦਬੁਰਜੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਬਦਲਾਖੋਰੀ ਦੀ ਨੀਤੀ ਤਹਿਤ ਵਿਜੀਲੈਂਸ ਰਾਹੀਂ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਸਬੰਧੀ ਜੋ ਵੀ ਝੂਠੇ ਮਾਮਲੇ ਦਰਜ ਕੀਤੇ ਗਏ ਹਨ, ਉਹ ਬਿਕਰਮ ਸਿੰਘ ਮਜੀਠੀਆ ਨੂੰ ਬਦਨਾਮ ਕਰਨ ਤੋਂ ਇਲਾਵਾ ਕੁਝ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਪੁਲੀਸ ਨਾ ਤਾਂ ਕੁਝ ਸਾਬਤ ਕਰ ਸਕੀ ਹੈ, ਨਾ ਹੀ ਇਸ ਵਿਚੋਂ ਕੁਝ ਨਿਕਲਣ ਵਾਲਾ ਹੈ। ਸਰਕਾਰ ਦੀਆਂ ਕੋਝੀਆਂ ਚਾਲਾਂ ਕਿਸੇ ਵੀ ਤਰ੍ਹਾਂ ਅਕਾਲੀ ਦਲ ਨੂੰ ਝੁਕਾ ਨਹੀਂ ਸਕਦੀਆਂ ਅਤੇ ਨਾ ਹੀ ਅਕਾਲੀ ਦਲ ਇਸ ਸਭ ਤੋਂ ਡਰਨ ਵਾਲਾ ਹੈ। ਇਸ ਮੌਕੇ ਪੀ.ਏ. ਕੁਲਜੀਤ ਸਿੰਘ ਬਰਾੜ, ਗਗਨਦੀਪ ਸਿੰਘ ਭਕਨਾ, ਤਲਵਿੰਦਰ ਸਿੰਘ ਸਰਕਾਰੀਆ, ਸਤਪਾਲ ਸਿੰਘ ਗੋਲਡੀ, ਮੈਂਬਰ ਜਸਪਾਲ ਸਿੰਘ, ਮੈਂਬਰ ਸੁਖਪਾਲ ਸਿੰਘ, ਮੈਂਬਰ ਜਸਵੰਤ ਸਿੰਘ, ਅਵਤਾਰ ਸਿੰਘ ਸਰਕਾਰੀਆ, ਨੰਬਰਦਾਰ ਰਜਿੰਦਰ ਸਿੰਘ, ਹਰਜਿੰਦਰ ਸਿੰਘ, ਮੇਜਰ ਸਿੰਘ, ਬਲਵਿੰਦਰ ਸਿੰਘ ਸਰਕਾਰੀਆ, ਜੋਗਾ ਸਿੰਘ, ਗੁਰਵਿੰਦਰ ਸਿੰਘ ਢਿੱਲੋਂ, ਅਮਰਜੀਤ ਸਿੰਘ, ਮੈਂਬਰ ਗੁਰਮੀਤ ਸਿੰਘ, ਹਰਜੀਤ ਸਿੰਘ, ਅਜੀਤ ਸਿੰਘ, ਮਨਜੀਤ ਸਿੰਘ, ਸਤਵੀਰ ਸਿੰਘ, ਕੰਵਲਜੀਤ ਸਿੰਘ, ਗੁਰਪ੍ਰੀਤ ਸਿੰਘ, ਬਲਬੀਰ ਸਿੰਘ ਆਦਿ ਹਾਜ਼ਰ ਸਨ ।