ਅੱਖਾਂ ਦੀ ਜੋਤ ਗੁਆਉਣ ਵਾਲੇ ਸਰਕਾਰ ਨੇ ਵਿਸਾਰੇ: ਮਜੀਠੀਆ

ਅੱਖਾਂ ਦੀ ਜੋਤ ਗੁਆਉਣ ਵਾਲੇ ਸਰਕਾਰ ਨੇ ਵਿਸਾਰੇ: ਮਜੀਠੀਆ

ਅੰਮ੍ਰਿਤਸਰ ਵਿਚ ਵੀਰਵਾਰ ਨੂੰ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਬਿਕਰਮ ਸਿੰਘ ਮਜੀਠੀਆ। -ਫੋਟੋ: ਵਿਸ਼ਾਲ ਕੁਮਾਰ

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 13 ਅਗਸਤ

ਸ਼੍ਰੋਮਣੀ ਅਕਾਲੀ ਦਲ ਨੇ ਦੋਸ਼ ਲਾਇਆ ਕਿ ਜ਼ਹਿਰੀਲੀ ਸ਼ਰਾਬ ਕਾਰਨ ਪੱਕੇ ਤੌਰ ’ਤੇ ਅੱਖਾਂ ਦੀ ਰੌਸ਼ਨੀ ਗੁਆ ਚੁੱਕੇ ਲੋਕਾਂ ਦੀ ਸਰਕਾਰ ਵਲੋਂ ਕੋਈ ਸੰਭਾਲ ਨਹੀਂ ਕੀਤੀ ਗਈ ਹੈ। ਜਥੇਬੰਦੀ ਨੇ ਅਜਿਹੇ ਵਿਅਕਤੀਆਂ ਲਈ 20 ਲੱਖ ਰੁਪਏ ਮੁਆਵਜ਼ਾ ਅਤੇ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਤਲ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।

ਅੱਜ ਇੱਥੇ ਪੱਤਰਕਾਰ ਸੰਮੇਲਨ ਦੌਰਾਨ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੀੜਤ ਪਰਿਵਾਰਾਂ ਦੇ ਜੀਆਂ ਨੂੰ ਮੀਡੀਆ ਕੋਲ ਪੇਸ਼ ਕੀਤਾ। ਉਨ੍ਹਾਂ ਆਖਿਆ ਕਿ ਪੰਜ ਪਰਿਵਾਰਾਂ ਦੇ ਜੀਅ ਜ਼ਹਿਰੀਲੀ ਸ਼ਰਾਬ ਕਾਰਨ ਪੱਕੇ ਤੌਰ ’ਤੇ ਆਪਣੀਆਂ ਅੱਖਾਂ ਦੀ ਰੌਸ਼ਨੀ ਗੁਆ ਚੁੱਕੇ ਹਨ। ਇਨ੍ਹਾਂ ਦੇ ਪਰਿਵਾਰਾਂ ਨੇ ਇਲਾਜ ਵਾਸਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਆਪਣੀ ਜੇਬ ਤੋਂ ਖ਼ਰਚਾ ਕੀਤਾ ਹੈ। ਇਕ ਪਰਿਵਾਰ ਨੂੰ ਤਾਂ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ ਟੀਕੇ ਦੇ ਪੈਸੇ ਵੀ ਜੇਬ ਵਿੱਚੋਂ ਦੇਣੇ ਪਏ। ਉਨ੍ਹਾਂ ਆਖਿਆ ਕਿ ਇਨ੍ਹਾਂ ਦੀ ਸਾਰ ਲੈਣ ਕੋਈ ਵਿਧਾਇਕ ਜਾਂ ਅਧਿਕਾਰੀ ਨਹੀਂ ਆਇਆ। ਉਨ੍ਹਾਂ ਮੰਗ ਕੀਤੀ ਕਿ ਅਜਿਹੇ ਪੀੜਤ ਪਰਿਵਾਰਾਂ ਨੂੰ 20 ਲੱਖ ਰੁਪਏ ਮੁਆਵਜ਼ਾ ਅਤੇ ਜ਼ਿੰਮੇਵਾਰਾਂ ਖ਼ਿਲਾਫ਼ ਕਤਲ ਕੇਸ ਦਰਜ ਕੀਤਾ ਜਾਵੇ। ਉਨ੍ਹਾਂ ਆਖਿਆ ਕਿ ਅਕਾਲੀ ਦਲ ਇਸ ਮਾਮਲੇ ਨੂੰ ਰਫ਼ਾ-ਦਫ਼ਾ ਨਹੀਂ ਕਰਨ ਦੇਵੇਗਾ। ਇਸ ਮੌਕੇ ਉਨ੍ਹਾਂ ਨੇ ਪੁਲੀਸ ਦੇ ਡੀਜੀਪੀ ’ਤੇ ਵੀ ਸਵਾਲੀਆ ਚਿੰਨ੍ਹ ਲਾਉਂਦਿਆਂ ਆਖਿਆ ਕਿ ਉਨ੍ਹਾਂ ਨੇ ਹੇਠਲੇ ਕਰਮਚਾਰੀਆਂ ’ਤੇ ਕਾਰਵਾਈ ਕਰ ਕੇ ਪੱਲਾ ਝਾੜ ਲਿਆ ਹੈ। ਇਸ ਮਾਮਲੇ ਵਿਚ ਤਰਨ ਤਾਰਨ ਦੇ ਉਸ ਵੇਲੇ ਦੇ ਐੱਸਐੱਸਪੀ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਹੈ। ਸਰਕਾਰ ਵਲੋਂ ਇਸ ਮਾਮਲੇ ਦੀ ਡਿਵੀਜ਼ਨਲ ਕਮਿਸ਼ਨਰ ਨੂੰ ਸੌਂਪੀ ਗਈ ਜਾਂਚ ਬਾਰੇ ਉਨ੍ਹਾਂ ਕਿਹਾ ਕਿ ਇਸ ਜਾਂਚ ਦਾ ਕੋਈ ਫ਼ਾਇਦਾ ਨਹੀਂ ਕਿਉਂਕਿ ਇਸ ਤੋਂ ਪਹਿਲਾਂ ਦਸਹਿਰਾ ਰੇਲ ਹਾਦਸੇ ਦੀ ਜਾਂਚ ਇਸੇ ਢੰਗ ਤਰੀਕੇ ਹੋ ਚੁੱਕੀ ਹੈ।

ਇਸ ਮੌਕੇ ਅੱਖਾਂ ਦੀ ਰੌਸ਼ਨੀ ਗਵਾਉਣ ਵਾਲੇ ਕਰਤਾਰ ਸਿੰਘ, ਸੁਖਦੇਵ ਸਿੰਘ, ਮਹਿੰਦਰ ਸਿੰਘ, ਕੁਲਦੀਪ ਸਿੰਘ ਤੇ ਮੰਨਤ ਮਸੀਹ ਵੀ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਜ਼ਹਿਰੀਲੀ ਸ਼ਰਾਬ ਪੀਣ ਨਾਲ ਅੱਖਾਂ ਦੀ ਰੌਸ਼ਨੀ ਚਲੀ ਗਈ ਹੈ। ਤਰਨ ਤਾਰਨ ਵਾਸੀ ਗੁਰਿੰਦਰ ਸਿੰਘ ਨੇ ਦੱਸਿਆ ਕਿ ਜ਼ਹਿਰੀਲੀ ਸ਼ਰਾਬ ਕਾਰਨ ਉਸ ਦੇ ਪਿਤਾ ਦੀਆਂ ਅੱਖਾਂ ਦੀ ਰੌਸ਼ਨੀ ਚਲੀ ਗਈ ਹੈ। ਉਨ੍ਹਾਂ ਨੇ ਪ੍ਰਾਈਵੇਟ ਹਸਪਤਾਲ ਵਿੱਚ ਇਲਾਜ ਕਰਾਇਆ ਹੈ ਅਤੇ ਉਨ੍ਹਾਂ ਨੂੰ ਕੋਈ ਸਰਕਾਰੀ ਮਦਦ ਨਹੀਂ ਮਿਲੀ।

ਪਿੰਡ ਕੱਕਾ ਕੰਡਿਆਲਾ ਦੀ ਅਮਰਜੀਤ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਸੁਖਦੇਵ ਸਿੰਘ ਦੀ ਸ਼ਰਾਬ ਕਾਰਨ ਅੱਖਾਂ ਦੀ ਰੌਸ਼ਨੀ ਚਲੀ ਗਈ ਹੈ। ਉਸ ਨੇ ਸਰਕਾਰੀ ਹਸਪਤਾਲ ਵਿਚ ਇਲਾਜ ਕਰਾਇਆ ਪਰ ਫਿਰ ਵੀ ਕੁਝ ਖ਼ਰਚਾ ਆਪਣੀ ਜੇਬ ਤੋਂ ਕਰਨਾ ਪਿਆ ਹੈ। ਕੋਈ ਵੀ ਉਨ੍ਹਾਂ ਦੀ ਸਾਰ ਲੈਣ ਨਹੀਂ ਪੁੱਜਾ ਹੈ। ਇਸ ਦੌਰਾਨ ਸਾਬਕਾ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਤੇ ਹੋਰ ਵੀ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਬਗ਼ੈਰ ਇਜਾਜ਼ਤ ਤੋਂ ਕੀਤਾ ਜਾ ਰਿਹਾ ਸੀ ਪ੍ਰਦਰਸ਼ਨ: ਪੁਲੀਸ

ਸ਼ਹਿਰ

View All