ਅਟਾਰੀ: ਕੇਰਲਾ ਹਾਈ ਕੋਰਟ ਦੇ ਜੱਜ ਅਰੁਣ ਨੇ ਅੱਜ ਪਰਿਵਾਰ ਸਮੇਤ ਭਾਰਤ-ਪਾਕਿਸਤਾਨ ਦੀਆਂ ਸਰਹੱਦੀ ਸੁਰੱਖਿਆ ਫੋਰਸਾਂ ਸੀਮਾ ਸੁਰੱਖਿਆ ਬਲ ਤੇ ਪਾਕਿਸਤਾਨ ਰੇਂਜਰਜ਼ ਜਵਾਨਾਂ ਵਿਚਕਾਰ ਅਟਾਰੀ ਸਰਹੱਦ ਵਿੱਚ ਝੰਡਾ ਉਤਾਰਨ ਦੀ ਰਸਮ (ਰੀਟਰੀਟ ਸੈਰੇਮਨੀ) ਵੇਖੀ। ਇਸ ਮੌਕੇ ਉਨ੍ਹਾਂ ਨੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਅਟਾਰੀ ਸਰਹੱਦ ਵਿੱਚ ਸੀਮਾ ਸੁਰੱਖਿਆ ਬਲ ਦਾ ਅਜਾਇਬਘਰ, ਸਟੇਡੀਅਮ, ਬਾਰਡਰ ਪਿਲਰ ਵੇਖਿਆ ਅਤੇ ਯਾਦਗਾਰੀ ਤਸਵੀਰਾਂ ਖਿਚਵਾਈਆਂ। ਇਸ ਮੌਕੇ ਅਰੁਣ ਮਾਹਲ ਪ੍ਰੋਟੋਕੋਲ ਅਫ਼ਸਰ ਅੰਮ੍ਰਿਤਸਰ ਦਿਹਾਤੀ ਪੁਲੀਸ ਵੀ ਉਨ੍ਹਾਂ ਦੇ ਨਾਲ ਸਨ। -ਪੱਤਰ ਪ੍ਰੇਰਕ