ਜਤਿੰਦਰ ਬੈਂਸ
ਗੁਰਦਾਸਪੁਰ, 21 ਜੂਨ
ਪਰਵਾਸੀ ਭੱਠਾ ਮਜ਼ਦੂਰ ਵਾਪਸ ਆਪਣੇ ਪਿੱਤਰੀ ਸੂਬਿਆਂ ਨੂੰ ਜਾਣ ਲਈ ਕਾਹਲੇ ਹਨ। ਉਨ੍ਹਾਂ ਵੱਲੋਂ ਸਥਾਨਕ ਗੁਰੂ ਨਾਨਕ ਪਾਰਕ ਵਿੱਚ ਭੱਠਾ ਮਜ਼ਦੂਰ ਯੂਨੀਅਨ ਅਤੇ ਆਲ ਇੰਡੀਆ ਸੈਂਟਰ ਕੌਂਸਲ ਆਫ਼ ਟਰੇਡ ਯੂਨੀਅਨ ਦੇ ਝੰਡੇ ਹੇਠ ਇਕੱਠੇ ਹੋ ਕੇ ਪ੍ਰਸ਼ਾਸਨ ਖ਼ਿਲਾਫ਼ ਰੋਸ ਜ਼ਾਹਰ ਕੀਤਾ ਗਿਆ। ਯੂਨੀਅਨ ਆਗੂਆਂ ਸਰਵਣ ਸਿੰਘ ਭੋਲਾ ਤੇ ਗੁਲਜਾਰ ਸਿੰਘ ਭੁੰਬਲੀ ਨੇ ਕਿਹਾ ਕਿ ਪ੍ਰਸ਼ਾਸਨ ਨੇ ਭੱਠਾ ਮਜ਼ਦੂਰਾਂ ਨੂੰ ਜੂਨ ਦੇ ਦੂਜੇ ਹਫ਼ਤੇ ਉਨ੍ਹਾਂ ਦੇ ਸੂਬਿਆਂ ਨੂੰ ਭੇਜਣ ਦਾ ਭਰੋਸਾ ਦਿੱਤਾ ਸੀ, ਪਰ ਅਜੇ ਤੱਕ ਉਨ੍ਹਾਂ ਨੂੰ ਵਾਪਸ ਭੇਜਣ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਢੁੱਕਵਾਂ ਪ੍ਰਬੰਧ ਨਹੀਂ ਕੀਤਾ ਗਿਆ ਹੈ, ਜਿਸ ਕਾਰਨ ਸਮੂਹ ਪਰਵਾਸੀ ਮਜ਼ਦੂਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਮਜ਼ਦੂਰਾਂ ਨੂੰ ਭੇਜਣ ਦਾ ਪ੍ਰਬੰਧ ਨਾ ਕੀਤਾ ਗਿਆ ਤਾਂ ਹੋਰ ਜਨਤਕ ਜਥੇਬੰਦੀਆਂ ਦੇ ਸਹਿਯੋਗ ਨਾਲ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ । ਪ੍ਰਸ਼ਾਸਨ ਵੱਲੋਂ ਪਰਵਾਸੀ ਮਜ਼ਦੂਰਾਂ ਨੂੰ ਭੇਜਣ ਦਾ ਭਰੋਸਾ ਦਿੱਤਾ ਗਿਆ ਹੈ ਅਤੇ ਫਿਲਹਾਲ ਬਥਵਾਲਾ ਵਿੱਚ ਰਾਧਾ ਸਵਾਮੀ ਸਤਿਸੰਗ ਭਵਨ ਵਿੱਚ ਠਹਿਰਾ ਦਿੱਤਾ ਗਿਆ ਹੈ।