ਦਿਲਬਾਗ ਸਿੰਘ ਗਿੱਲ
ਅਟਾਰੀ, 14 ਅਗਸਤ
ਭਾਰਤ-ਪਾਕਿਸਤਾਨ ਵਿਚਕਾਰ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਯਤਨਸ਼ੀਲ ਹਿੰਦ-ਪਾਕਿ ਦੋਸਤੀ ਮੰਚ, ਫੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ, ਸਾਫ਼ਮਾ ਅਤੇ ਪੰਜਾਬ ਜਾਗ੍ਰਿਤੀ ਮੰਚ ਵੱਲੋਂ 14 ਅਗਸਤ ਦੀ ਰਾਤ ਨੂੰ ਅਟਾਰੀ ਸਰਹੱਦ ਦੇ ਗੇਟ ਨੇੜੇ ਮੋਮਬੱਤੀਆਂ ਜਗਾ ਕੇ ਦੋਵਾਂ ਮੁਲਕਾਂ ’ਚ ਅਮਨ ਅਤੇ ਸਾਂਝ ਦਾ ਸੁਨੇਹਾ ਦਿੱਤਾ ਗਿਆ। ਮੋਮਬੱਤੀਆਂ ਜਗਾਉਣ ਲਈ ਅਟਾਰੀ ਸਰਹੱਦ ਵਿਖੇ ਪੁੱਜੇ ਵੱਖ-ਵੱਖ ਸੰਗਠਨਾਂ ਦੇ ਆਗੂਆਂ ਅਤੇ ਬੁੱਧੀਜੀਵੀਆਂ ਵੱਲੋਂ ਦੋਵਾਂ ਮੁਲਕਾਂ ਵਿਚਕਾਰ ਅਮਨ ਅਤੇ ਦੋਸਤੀ ਕਾਇਮ ਰਹਿਣ ਲਈ ਕਾਮਨਾ ਕੀਤੀ। ਇਸ ਮੌਕੇ ਹਿੰਦ-ਪਾਕਿ ਦੋਸਤੀ ਮੰਚ ਦੇ ਜਨਰਲ ਸਕੱਤਰ ਸਤਨਾਮ ਮਾਣਕ, ਫੋਕਲੋਰ ਰਿਸਰਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ, ਸਤੀਸ਼ ਕੁਮਾਰ ਝਿੰਗਣ, ਰਨਜੀਵ ਸ਼ਰਮਾ, ਦਿਲਬਾਗ ਸਿੰਘ ਸਰਕਾਰੀਆ, ਜਸਵੰਤ ਸਿੰਘ ਰੰਧਾਵਾ, ਹਬੀਬ ਸਾਬਰੀ, ਰਾਜਿੰਦਰ ਸਿੰਘ ਰੂਬੀ, ਹਰਜੀਤ ਸਿੰਘ ਸਰਕਾਰੀਆ, ਹਰਪ੍ਰੀਤ ਸਿੰਘ ਰਾਜਾਤਾਲ, ਗੁਰਜਿੰਦਰ ਸਿੰਘ ਬਘਿਆੜੀ, ਰਸਾਲ ਸਿੰਘ ਰਾਜਾਤਾਲ ਤੋਂ ਇਲਾਵਾ ਅਮਨ ਪਸੰਦ ਲੋਕ ਹਾਜ਼ਰ ਸਨ।