ਚੇਤਨਪੁਰਾ: ਪੁਲੀਸ ਥਾਣਾ ਝੰਡੇਰ ਅਧੀਨ ਆਉਂਦੇ ਪਿੰਡ ਤੇੜਾ ਕਲਾਂ ਵਿਚ ਇਕ ਵਿਆਹੁਤਾ ਔਰਤ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ। ਥਾਣਾ ਝੰਡੇਰ ਦੇ ਐੱਸਐੱਚਓ ਅਵਤਾਰ ਸਿੰਘ ਅਨੁਸਾਰ ਪਿੰਡ ਤੇੜਾ ਕਲਾਂ ਦੀ ਸੰਦੀਪ ਕੌਰ (22) ਪਤਨੀ ਗੁਰਪ੍ਰੀਤ ਸਿੰਘ ਨੇ ਬੀਤੇ ਦਿਨ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਸੀ, ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਇਸ ਦੌਰਾਨ ਅੱਜ ਉਸ ਦੀ ਮੌਤ ਹੋ ਗਈ। ਥਾਣਾ ਝੰਡੇਰ ਦੀ ਪੁਲੀਸ ਨੇ ਧਾਰਾ 174 ਦੀ ਕਾਰਵਾਈ ਕਰਦਿਆਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। -ਪੱਤਰ ਪ੍ਰੇਰਕ