ਸੀਬੀਐੱਸਈ ਸਕੂਲ ਪੰਜਾਬ ਬੋਰਡ ’ਚ ਤਬਦੀਲ ਕਰਨ ਦਾ ਮਾਮਲਾ ਭਖ਼ਿਆ

ਸੀਬੀਐੱਸਈ ਸਕੂਲ ਪੰਜਾਬ ਬੋਰਡ ’ਚ ਤਬਦੀਲ ਕਰਨ ਦਾ ਮਾਮਲਾ ਭਖ਼ਿਆ

ਅਮਿਤ ਸਿੰਘ ਮੰਟੂ ਨੂੰ ਮੰਗ ਪੱਤਰ ਦਿੰਦੇ ਹੋਏ ਇਲਾਕਾ ਵਾਸੀ। -ਫੋਟੋ: ਧਵਨ

ਪੱਤਰ ਪ੍ਰੇਰਕ

ਪਠਾਨਕੋਟ, 23 ਜੂਨ

ਰਣਜੀਤ ਸਾਗਰ ਡੈਮ ਦੇ ਸੀਬੀਐੱਸਈ ਸਕੂਲ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ’ਚ ਤਬਦੀਲ ਨਾ ਕਰਨ ਸਬੰਧੀ ਇੱਕ ਵਫਦ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਠਾਕੁਰ ਅਮਿਤ ਸਿੰਘ ਮੰਟੂ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਮੰਗ ਪੱਤਰ ਦਿੱਤਾ। ਵਫ਼ਦ ਆਗੂਆਂ ਵਿੱਚ ਸਰਪੰਚ ਚੈਨ ਸਿੰਘ, ਸੁਰਿੰਦਰ ਕਟੋਚ, ਸਿਕੰਦਰ ਪਠਾਨੀਆ, ਕੇਵਲ ਕ੍ਰਿਸ਼ਨ, ਹਰਪਾਲ ਸਿੰਘ ਆਦਿ ਸ਼ਾਮਲ ਸਨ। ਆਗੂਆਂ ਨੇ ਠਾਕੁਰ ਅਮਿਤ ਸਿੰਘ ਮੰਟੂ ਨੂੰ ਦੱਸਿਆ ਕਿ ਰਣਜੀਤ ਸਾਗਰ ਡੈਮ ਸ਼ਾਹਪੁਰਕੰਡੀ ਵਿੱਚ ਖੇਤਰ ਦਾ ਇੱਕ ਮਾਤਰ ਸੀਬੀਐੱਸਈ ਸਕੂਲ ਹੈ, ਜਿਸ ਨੂੰ ਪੰਜਾਬ ਬੋਰਡ ਵਿੱਚ ਸ਼ਿਫਟ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤਰ ਦੇ ਸਾਰੇ ਲੋਕਾਂ ਦੀ ਮੰਗ ਹੈ ਕਿ ਇਸ ਸਕੂਲ ਨੂੰ ਸੀਬੀਐੱਸਈ ਦੇ ਅਧੀਨ ਹੀ ਰਹਿਣ ਦਿੱਤਾ ਜਾਵੇ। ਠਾਕੁਰ ਅਮਿਤ ਸਿੰਘ ਮੰਟੂ ਨੇ ਕਿਹਾ ਕਿ ਲੋਕਾਂ ਦੀਆਂ ਭਾਵਨਾਵਾਂ ਨੂੰ ਦੇਖਦੇ ਹੋਏ ਰਣਜੀਤ ਸਾਗਰ ਡੈਮ ਦਾ ਸੀਬੀਐਸਈ ਸਕੂਲ ਕਿਸੇ ਵੀ ਹਾਲਤ ਵਿੱਚ ਸ਼ਿਫਟ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਿੱਖਿਆ ਮੰਤਰੀ ਨਾਲ ਮੁਲਾਕਾਤ ਕਰਕੇ ਲੋਕਾਂ ਦੀ ਸਕੂਲ ਦੀ ਇਸ ਸਮੱਸਿਆ ਨੂੰ ਹੱਲ ਕਰਵਾਇਆ ਜਾਵੇਗਾ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਸ਼ਹਿਰ

View All