ਅਟਾਰੀ: ਇਥੇ ਮਿਉਂਸਿਪਲ ਕਮਿਸ਼ਨਰ ਮੁੰਬਈ ਅਨਿਲ ਪਵਾਰ ਖੰਡੇਰਾ ਨੇ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਅੱਜ ਭਾਰਤ-ਪਾਕਿਸਤਾਨ ਦੀਆਂ ਸਰਹੱਦੀ ਸੁਰੱਖਿਆ ਫੋਰਸਾਂ ਵਿਚਕਾਰ ਅਟਾਰੀ ਸਰਹੱਦ ’ਤੇ ਝੰਡਾ ਉਤਾਰਨ ਦੀ ਰਸਮ (ਰੀਟਰੀਟ ਸੈਰਾਮਨੀ) ਵੇਖੀ। ਇਸ ਮੌਕੇ ਉਨ੍ਹਾਂ ਨੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਅਟਾਰੀ ਸਰਹੱਦ ਵਿਖੇ ਸੀਮਾ ਸੁਰੱਖਿਆ ਸੀਮਾ ਬਲ ਦਾ ਅਜਾਇਬਘਰ, ਸਟੇਡੀਅਮ, ਬਾਰਡਰ ਪਿਲਰ ਵੇਖਿਆ ਅਤੇ ਯਾਦਗਾਰੀ ਤਸਵੀਰਾਂ ਖਿਚਵਾਈਆਂ। ਇਸ ਮੌਕੇ ਅਰੁਣ ਮਾਹਲ ਪ੍ਰੋਟੋਕੋਲ ਅਫ਼ਸਰ ਅੰਮ੍ਰਿਤਸਰ ਦਿਹਾਤੀ ਹਾਜ਼ਰ ਸਨ। -ਪੱਤਰ ਪ੍ਰੇਰਕ