ਪੱਤਰ ਪ੍ਰੇਰਕ
ਅਟਾਰੀ, 2 ਜੁਲਾਈ
ਹਰਿਆਣਾ ਵਿਧਾਨ ਸਭਾ ਦੀ ਕਮੇਟੀ ਦੇ ਟੂਰ ਪ੍ਰੋਗਰਾਮ ਤਹਿਤ ਵਿਧਾਇਕ ਜਗਬੀਰ ਸਿੰਘ ਮਲਿਕ, ਬਲਬੀਰ ਸਿੰਘ, ਜੋਗਿੰਦਰ ਸਿੰਘ, ਇੰਦਰ ਰਾਜ, ਰਾਮ ਕੁਮਾਰ ਕਸ਼ਯਪ, ਅੰਡਰ ਸੈਕਟਰੀ ਵਿਸ਼ਨੂੰ ਪ੍ਰਸਾਦ, ਪੱਤਰਕਾਰ ਜੋਗਿੰਦਰ ਸਿੰਘ ਅਤੇ ਜਗਪਾਲ ਸਿੰਘ ਸੀਏ/ਟੀਏ ਨੇ ਅਟਾਰੀ ਸਰਹੱਦ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਭਾਰਤ-ਪਾਕਿਸਤਾਨ ਦੀਆਂ ਸਰਹੱਦੀ ਸੁਰੱਖਿਆ ਫੋਰਸਾਂ ਸੀਮਾ ਸੁਰੱਖਿਆ ਬਲ ਤੇ ਪਾਕਿਸਤਾਨ ਰੇਂਜਰਜ਼ ਜਵਾਨਾਂ ਵਿਚਕਾਰ ਅਟਾਰੀ ਸਰਹੱਦ ਵਿੱਚ ਝੰਡਾ ਉਤਾਰਨ ਦੀ ਰਸਮ (ਰੀਟਰੀਟ ਸੈਰੇਮਨੀ) ਵੇਖੀ।