ਪੱਤਰ ਪ੍ਰੇਰਕ
ਅੰਮ੍ਰਿਤਸਰ, 28 ਅਗਸਤ
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ, ਮੋਹਾਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਮਤੀ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਨੈਸ਼ਨਲ ਲੋਕ ਅਦਾਲਤ ਸਬੰਧੀ ਜਾਗਰੂਕਤਾ ਮੁਹਿੰਮ ਦਾ ਬੈਨਰ ਜਾਰੀ ਕਰਕੇ ਉਦਘਾਟਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਨੈਸ਼ਨਲ ਲੋਕ ਅਦਾਲਤਾਂ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਅਤੇ ਇਸ ਦੇ ਨਾਲ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿੱਚ ਵੀ ਲਾਈਆਂ ਜਾ ਰਹੀਆਂ ਹਨ। ਲੋਕ ਅਦਾਲਤ ਦਾ ਫੈਸਲਾ ਆਖ਼ਰੀ ਹੁੰਦਾ ਹੈ।